ਸਿੱਖਿਆ ਵਿਭਾਗ ਵੱਲੋਂ ਆਨਲਾਇਨ ਬਦਲੀਆਂ ਅਪਲਾਈ ਕਰਨ ਦੀ ਤਾਰੀਕ ‘ਚ ਵਾਧਾ – ਸਿੰਗਲਾ

  • ਵਿਭਾਗ ਵੱਲੋਂ ਨਹੀਂ ਕੀਤੀ ਜਾ ਰਹੀ ਅਧਿਆਪਕਾਂ ਦੀ ਰੈਸ਼ਨਲਾਈਜ਼ੇਸ਼ਨ

ਚੰਡੀਗੜ੍ਹ, 4 ਮਾਰਚ 2021 – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਾਰਜਸ਼ੀਲ ਵੱਖ-ਵੱਖ ਕਾਡਰਾਂ ਦੇ ਅਧਿਆਪਕਾਂ, ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ, ਕੰਪਿਊਟਰ ਫੈਕਲਟੀਜ਼, ਸਿੱਖਿਆ ਕਰਮੀਆਂ ਅਤੇ ਵਲੰਟੀਅਰਾਂ ਦੀਆਂ ਆਨਲਾਈਨ ਬਦਲੀਆਂ ਲਈ ਅਪਲਾਈ ਕਰਨ ਦੀ ਤਾਰੀਕ (ਪ੍ਰਕਿਰਿਆ) ‘ਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਧਿਆਪਕ ਵਰਗ ਦੀ ਮੰਗ ‘ਤੇ ਵਿਭਾਗ ਵੱਲੋਂ 5 ਤੋਂ 7 ਮਾਰਚ ਤੱਕ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਮੁੜ ਪੋਰਟਲ ਖੋਲ੍ਹਿਆ ਜਾਵੇਗਾ।

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਦੀ ਰੈਸ਼ਨਲਾਈਜ਼ੇਸ਼ਨ ਨਹੀਂ ਕੀਤੀ ਜਾ ਰਹੀ। ਵਿਭਾਗ ਵੱਲੋਂ ਸਕੂਲਾਂ ਵਿੱਚ ਮੌਜੂਦ ਅਸਾਮੀਆਂ ਵਿੱਚੋਂ ਕਿਸੇ ਵੀ ਤਰ੍ਹਾਂ ਦੀਆਂ ਅਸਾਮੀਆਂ ਦੀ ਗਿਣਤੀ ਘੱਟ ਨਹੀਂ ਕੀਤੀ ਜਾ ਰਹੀ। ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਅਸਾਮੀਆਂ ਨੂੰ ਨਾ ਸਿਰਫ ਬਰਕਰਾਰ ਰੱਖਿਆ ਗਿਆ ਹੈ ਸਗੋਂ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਣ ਦੇ ਕਰਕੇ ਸਰਕਾਰ ਵੱਲੋਂ ਵੱਖ-ਵੱਖ ਵਿਸ਼ਿਆਂ ਦੀਆਂ ਨਵੀਆਂ ਅਸਾਮੀਆਂ ਦੀ ਰਚਨਾ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਜਿੱਥੇ ਕੰਮ ਕਰ ਰਹੇ ਹਨ ਉਹਨਾਂ ਦੀਆਂ ਅਸਾਮੀਆਂ ਪੋਰਟਲ ‘ਤੇ ਦਿਖਾਈ ਦੇ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਵਿਸ਼ਵਾਸ਼ ਨਾ ਕਰਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਵਧ ਰਹੀ ਗਿਣਤੀ ਦਾ ਸਦਕਾ ਇਸ ਵਾਰ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦੀ ਸਿਰਜਣਾ ਹੋਣਾ ਇੱਕ ਵੱਡੀ ਪ੍ਰਾਪਤੀ ਹੈ। ਸਿੱਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ਵਿੱਚ ਇਸ ਵਾਰ ਮਾਸਟਰ ਕਾਡਰ ਵਿੱਚ ਅੰਗਰੇਜ਼ੀ, ਗਣਿਤ ਅਤੇ ਸਾਇੰਸ ਵਿਸ਼ਿਆਂ ਵਿੱਚ ਮਾਸਟਰ ਕਾਡਰ ਦੀਆਂ ਹੋਰ ਅਸਾਮੀਆਂ ਵੀ ਮਨਜ਼ੂਰ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮਿਤੀ 24/05/2020 ਅਨੁਸਾਰ ਰਮਸਾ/ਐੱਸ.ਐੱਸ.ਏ ਅਧੀਨ ਭਰਤੀ ਹੋਏ ਗਣਿਤ ਅਤੇ ਅੰਗਰੇਜ਼ੀ ਦੇ ਅਧਿਆਪਕਾਂ ਜਾਂ ਮਿਡਲ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਲਈ ਜੋ ਲਾਜ਼ਮੀ ਬਦਲੀ ਦੀ ਸ਼ਰਤ ਲਗਾਈ ਗਈ ਸੀ, ਉਹ ਹਟਾਈ ਗਈ ਹੈ, ਪਰ ਜੇਕਰ ਕੋਈ ਅਧਿਆਪਕ ਬਦਲੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਅਪਲਾਈ ਕਰ ਸਕਦਾ ਹੈ। ਇਸ ਤੋਂ ਇਲਾਵਾ ਜੋ ਅਧਿਆਪਕ ਪਹਿਲਾ ਬਦਲੀ ਲਈ ਅਪਲਾਈ ਕਰ ਚੁੱਕੇ ਹਨ, ਜੁਕਰ ਉਨ੍ਹਾਂ ਦੀ ਕੋਈ ਤਰੁੱਟੀ ਰਹਿ ਗਈ ਹੋਵੇ ਤਾਂ ਉਹ ਵੀ ਦੂਰ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਨ ਲਈ ਨਿਰਧਾਰਤ ਕੀਤੀ ਗਈ ਨੀਤੀ ਤਹਿਤ ਆਨ-ਲਾਈਨ ਬਦਲੀਆਂ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪੋਰਟਲ ਰਾਹੀਂ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਨਾਲ ਸੈਸ਼ਨ 2019-20 ਦੌਰਾਨ 7000 ਤੋਂ ਵੱਧ ਅਧਿਆਪਕਾਂ ਦੇ ਤਬਾਦਲੇ ਹੋਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ 78 ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਅਮਰੀਕਾ ਦੇ ਚਿੜੀਆਘਰ ‘ਚ ਗੋਰਿੱਲਿਆਂ ਨੂੰ ਦਿੱਤੀ ਗਈ ਕੋਰੋਨਾ ਵੈਕਸੀਨ