… ਡਾ. ਇੰਦਰਬੀਰ ਸਿੰਘ ਨਿੱਝਰ ਟ੍ਰੇਡ ਵਿੰਗ ਦੇ ਪ੍ਰਧਾਨ ਨਿਯੁਕਤ
ਚੰਡੀਗੜ੍ਹ, 7 ਮਾਰਚ 2021 – ਆਮ ਆਦਮੀ ਪਾਰਟੀ ਵੱਲੋਂ ਸ਼ਨੀਵਾਰ ਨੂੰ ਪੰਜਾਬ ਦੇ ਆਪਣੇ ਟ੍ਰੇਡ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਰਾਜ ਟ੍ਰੇਡ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਅਤੇ ਸੰਦੀਪ ਸਿੰਗਲਾ, ਅਜੈ ਸਿੰਘ ਲਿਬੜਾ, ਰਮਨ ਰਿੰਪੀ ਮਿੱਤਲ, ਅਨਿਲ ਠਾਕੁਰ ਅਤੇ ਪ੍ਰਦੀਪ ਮਲਹੋਤਰਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਸ਼ਿਵ ਕੌੜਾ ਨੂੰ ਟ੍ਰੇਡ ਵਿੰਗ ਦੇ ਜਨਰਲ ਸਕੱਤਰ ਅਤੇ ਵਿਜੈ ਸਿੰਗਲਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ। ਰਣਜੋਧ ਸਿੰਘ ਹਦਾਣਾ, ਜੀ ਐਸ ਮੁਲਤਾਨੀ, ਮੁਨੀਸ਼ ਅਗਰਵਾਲ, ਨਰਿੰਦਰ ਸਿੰਘ ਸ਼ੇਰਗਿੱਲ, ਅਤੁਲ ਨਾਗਪਾਲ, ਨੇਮ ਚੰਦ ਚੌਧਰੀ, ਨਵਦੀਪ ਸਿੰਘ ਸੰਘਾ, ਐਸ ਐਸ ਚੱਠਾ, ਡਾ. ਗੁਨਿੰਦਰ ਸਿੰਘ, ਅਸ਼ੋਕ ਗਰਗ, ਰਮੇਸ਼ ਟੋਟਲਾ ਅਤੇ ਡਾ. ਅਜਮੇਰ ਕਾਲਰਾ ਨੂੰ ਪਾਰਟੀ ਨੇ ਟ੍ਰੇਡ ਵਿੰਗ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ।
‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਟ੍ਰੇਡ ਵਿੰਗ ਦੇ ਅਹੁਦੇਦਾਰਾਂ ਦੇ ਨਾਮਾਂ ਦਾ ਐਲਾਨ ਕੀਤਾ। ਇਸ ਮੌਕੇ ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਨ ਸਮਰਥਕ ਨੀਤੀਆਂ ਕਾਰਨ ਅੱਜ ਪਾਰਟੀ ਵਿੱਚ ਹਰ ਵਰਗ ਦੇ ਲੋਕ ਰੋਜ ਸ਼ਾਮਲ ਹੋ ਰਹੇ ਹਨ ਅਤੇ ਪਾਰਟੀ ਨੂੰ ਮਜਬੂਤ ਬਣਾ ਰਹੇ ਹਨ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪੰਜਾਬ ਦੇ ਲੋਕ ਕਾਫੀ ਪ੍ਰਭਾਵਿਤ ਹਨ ਅਤੇ ਉਸ ਤਰ੍ਹਾਂ ਦੇ ਵਿਕਾਸ ਕੰਮਾਂ ਦੀ ਉਮੀਦ ਪੰਜਾਬ ਦੇ ਲੋਕ ਵੀ ‘ਆਪ’ ਤੋਂ ਕਰ ਰਹੇ ਹਨ। ਇਸ ਮੌਕੇ ਨਵੇਂ ਨਿਯੁਕਤ ਪਾਰਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਬਣਾਉਣਗੇ।