ਚੰਡੀਗੜ੍ਹ, 9 ਮਾਰਚ 2021 – ਭਾਰਤ ‘ਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਗੂੰਜ ਬ੍ਰਿਟਿਸ਼ ਪਾਰਲੀਮੈਂਟ ‘ਚ ਗੂੰਜ ਪਈ। ਯੂਕੇ ਦੀ ਪਾਰਲੀਮੈਂਟ ਵਿੱਚ ਕਿਸਾਨਾਂ ਉੱਪਰ ਪਾਣੀਆਂ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ‘ਤੇ ਫਿਕਰ ਜਾਹਿਰ ਕੀਤਾ ਗਿਆ। ਉੱਥੇ ਭਾਰਤ ਵਿੱਚ ਪੱਤਰਕਾਰਾਂ ਖ਼ਿਲਾਫ਼ ਕਾਰਵਾਈ, 26 ਜਨਵਰੀ ਦੀ ਹਿੰਸਾ ਦਾ ਜ਼ਿਕਰ ਕੀਤਾ ਗਿਆ। ਦੱਸ ਦਈਏ ਕਿ ਇਹ ਚਰਚਾ ਭਾਰਤੀ ਮੂਲ ਦੇ ਵਿਅਕਤੀ ਗੁਰਚਰਨ ਸਿੰਘ ਵੱਲੋਂ ਪਾਈ ਈ-ਪਟੀਸ਼ਨ ਦੇ ਅਧਾਰ ਉੱਤੇ ਕੀਤੀ ਗਈ।
ਉੱਥੇ ਹੀ ਭਾਰਤੀ ਹਾਈ ਕਮਿਸ਼ਨ ਨੇ ਇਸ ਗੱਲ ‘ਤੇ ਅਫਸੋਸ ਜ਼ਾਹਰ ਕੀਤਾ ਹੈ ਅਤੇ ਕਿਹਾ ਹੈ ਕਿ ਇੱਕ ਸੰਤੁਲਿਤ ਬਹਿਸ ਦੀ ਬਜਾਏ, ਝੂਠੇ ਦਾਅਵੇ, ਬਿਨਾਂ ਪੁਸ਼ਟੀ ਵਾਲੇ ਤੱਥਾਂ ਨੂੰ ਆਧਾਰ ਬਣਾ ਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਢਾਹ ਲਾਈ ਜਾ ਰਹੀ ਹੈ।