ਅਮਰੀਕਾ ਦੇ ਰਾਸ਼ਟਰਪਤੀ ਨੇ ਜੌਹਨਸਨ ਐਂਡ ਜੌਹਨਸਨ ਕੋਰੋਨਾ ਟੀਕੇ ਦੀਆਂ 100 ਮਿਲੀਅਨ ਖੁਰਾਕਾਂ ਖਰੀਦਣ ਦਾ ਕੀਤਾ ਐਲਾਨ

ਕੈਲੀਫੋਰਨੀਆ, 12 ਮਾਰਚ 2021 – ਅਮਰੀਕਾ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਰਾਸ਼ਟਰਪਤੀ ਜੋਅ ਬਾਈਡੇਨ ਦੁਆਰਾ ਜੌਹਨਸਨ ਐਂਡ ਜੌਹਨਸਨ ਕੰਪਨੀ ਦੇ ਇੱਕ ਖੁਰਾਕ ਵਾਲੇ ਟੀਕੇ ਦੀਆਂ ਹੋਰ 100 ਮਿਲੀਅਨ ਖੁਰਾਕਾਂ ਖ੍ਰੀਦਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਵ੍ਹਾਈਟ ਹਾਊਸ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਬਾਈਡੇਨ ਪ੍ਰਸ਼ਾਸਨ ਇਸ ਕੰਪਨੀ ਦੇ ਕੋਰੋਨਾ ਵਾਇਰਸ ਟੀਕੇ ਦੀਆਂ ਹੋਰ 100 ਮਿਲੀਅਨ ਖੁਰਾਕਾਂ ਖਰੀਦ ਰਿਹਾ ਹੈ। ਰਾਸ਼ਟਰਪਤੀ ਬਾਈਡੇਨ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿੱਚ ਇੱਕ ਪ੍ਰੋਗਰਾਮ ਦੌਰਾਨ ਜੌਹਨਸਨ ਐਂਡ ਜੌਹਨਸਨ ਅਤੇ ਮਰਕ ਦੇ ਨਾਲ ਇਸ ਖਰੀਦਦਾਰੀ ਦਾ ਐਲਾਨ ਕੀਤਾ। ਰਾਸ਼ਟਰਪਤੀ ਅਨੁਸਾਰ ਉਹ ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ(ਐਚ ਐਚ ਐਸ) ਨੂੰ ਵਾਧੂ ਟੀਕਿਆਂ ਦੀਆਂ ਖੁਰਾਕਾਂ ਸੁਰੱਖਿਅਤ ਕਰਨ ਲਈ ਨਿਰਦੇਸ਼ ਦੇ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੇ ਮਾਂ-ਪੀਓ ਨੂੰ ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

ਆਯੁਸ਼ਮਾਨ ਸਕੀਮ ਘੁਟਾਲੇ ”ਚ ਸ਼ਾਮਲ ਕਾਂਗਰਸੀ ਆਗੂਆਂ ਦੇ ਨਾਮ ਨਸ਼ਰ ਕਰੇ ਸਰਕਾਰ : ਹਰਪਾਲ ਚੀਮਾ