ਦਫਤਰੀ ਮੁਲਾਜ਼ਮ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਬਦਾਮ ਦੇ ਕੇ ਯਾਦ ਕਰਵਾਉਣਗੇ ਪੰਜਾਬ ਸਰਕਾਰ ਨੂੰ

  • 4 ਸਾਲ ਪਹਿਲਾ ਕਾਂਗਰਸ ਪਾਰਟੀ ਵੱਲੋ ਕੱਚੇ ਮੁਲਾਜ਼ਮ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ 16 ਮਾਰਚ ਨੂੰ ਕਾਂਗਰਸ ਭਵਨ ਚੰਡੀਗੜ੍ਹ ਬਦਾਮ ਦੇ ਕੇ ਵਾਅਦਾ ਯਾਦ ਕਰਵਾਉਣ ਪੁੱਜਣਗੇ ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮ
  • ਦਫ਼ਤਰੀ ਮੁਲਾਜ਼ਮ ਦਾ ਸਰਕਾਰ ਨੂੰ ਸਵਾਲ, ਏ.ਜੀ ਪੰਜਾਬ ਵੱਡਾ ਕੇ ਵੱਡੀ ਸਰਕਾਰ?

ਚੰਡੀਗੜ੍ਹ, 12 ਮਾਰਚ 2021 – ਵੋਟਾਂ ਦੌਰਾਨ ਰਾਜਨੀਤਿਕ ਪਾਰਟੀਆ ਸੂਬੇ ਦੀ ਆਮ ਜਨਤਾ ਅਤੇ ਮੁਲਾਜ਼ਮਾਂ ਨਾਲ ਵਾਅਦੇ ਕਰਦੀਆ ਹਨ ਅਤੇ ਉਹ ਵਾਅਦੇ ਚੋਣ ਮਨੋਰਥ ਪੱਤਰ ਜਾਂ ਹੋਰ ਤਰੀਕਿਆ ਨਾਲ ਕੀਤੇ ਜਾਦੇ ਹਨ ਅਤੇ 4 ਸਾਲ ਪਹਿਲਾਂ ਸੱਤਾ ਵਿਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਵੀ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਦੇ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਜਿਸ ਦਾ ਜਿਕਰ ਚੋਣ ਮੈਨੀਫੈਸਟੋ ਦੇ ਪੇਜ਼ ਨੰਬਰ 117 ਵਿਚ ਹੈ ਇਸ ਦੇ ਨਾਲ ਹੀ ਮੋਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਵੱਲੋਂ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਅਤੇ ਆਪਣੇ ਟਵੀਟਰ ਅਕਾਂਊਟ ਤੇ ਵੀ ਵਾਅਦਾ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

ਪਰ ਬੜੀ ਹੈਰਾਨੀ ਦੀ ਗੱਲ ਹੈ ਸਰਕਾਰ ਦੇ ਆਖਰੀ ਬਜ਼ਟ ਦੌਰਾਨ ਵਿੱਤ ਮੰਤਰੀ ਵੱਲੋਂ ਕੱਚੇ ਮੁਲਾਜ਼ਮਾਂ ਪ੍ਰਤੀ ਇਕ ਸ਼ਬਦ ਵੀ ਨਹੀ ਬੋਲਿਆ ਗਿਆ ਅਤੇ ਹੋਰ ਤਾਂ ਹੋਰ ਮੁੱਖ ਮੰਤਰੀ ਪੰਜਾਬ ਜੋ ਪਹਿਲਾ ਹਰ ਇਕ ਵਿਧਾਨ ਸਭਾ ਸੈਸ਼ਨ ਦੋਰਾਨ ਕਹਿੰਦੇ ਆਏ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਆਖਰੀ ਸਾਲ ਦੇ ਅਹਿਮ ਬਜ਼ਟ ਸੈਸ਼ਨ ਦੌਰਾਨ ਮੁੱਖ ਮੰਤਰੀ, ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਕੱਚੇ ਮੁਲਾਜ਼ਮਾਂ ਨੂੰ ਭੁੱਲ ਗਏ ਹਨ। ਕਾਂਗਰਸ ਸਰਕਾਰ ਅਤੇ ਪਾਰਟੀ ਆਗੂਆ ਨੂੰ ਵਾਅਦਾ ਯਾਦ ਕਰਵਾਉਣ ਲਈ ਕਾਂਗਰਸ ਸਰਕਾਰ ਦੇ ਚਾਰ ਸਾਲ ਪੁਰੇ ਹੋਣ ਤੇ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਨੇ ਕਾਂਗਰਸ ਭਵਨ ਚੰਡੀਗੜ੍ਹ ਪੁੱਜ ਕੇ 16 ਮਾਰਚ ਨੂੰ ਬਦਾਮ ਦੇਣ ਦਾ ਐਲਾਨ ਕੀਤਾ ਹੈ। ਆਗੁਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਆਗੁਆ ਵਿਧਾਇਕਾਂ ਮੰਤਰੀਆ ਦੀ ਯਾਦਦਾਸ਼ਤ ਕਮਜ਼ੋਰ ਹੋ ਗਈ ਹੈ ਅਤੇ ਕੀਤੇ ਵਾਅਦੁ ਭੁੱਲ ਰਹੇ ਹਨ ਇਸ ਲਈ ਮੁਲਾਜ਼ਮ ਮਾਸ ਡੈਪੁਟੇਸ਼ਨ ਦੇ ਰੂਪ ਵਿਚ ਬਦਾਮ ਦੇਣ ਕਾਂਗਰਸ ਭਵਨ ਚੰਡੀਗੜ੍ਹ ਜਾਣਗੇ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਅਸ਼ੀਸ਼ ਜੁਲਾਹਾ ਵਿਕਾਸ ਕੁਮਾਰ ਸਰਬਜੀਤ ਸਿੰਘ ਰਜਿੰਦਰ ਸਿੰਘ ਚਮਕੋਰ ਸਿੰਘ ਪਰਵੀਨ ਸ਼ਰਮਾਂ ਹਰਪ੍ਰੀਤ ਸਿੰਘ ਦਵਿੰਦਰਜੀਤ ਸਿੰਘ ਨੇ ਕਿਹਾ ਕਿ ਸੂਬੇ ਦੇ ਦਫਤਰੀ ਮੁਲਾਜ਼ਮ ਅੱਜ ਸਵਾਲ ਕਰ ਰਹੇ ਹਨ ਕਿ ਕਾਂਗਰਸ ਦੀ ਮੌਜੂਦਾ ਸਰਕਾਰ ਵਿਚ ਏ.ਜੀ ਪੰਜਾਬ ਵੱਡਾ ਹੈ ਜਾਂ ਕਾਂਗਰਸ ਦੀ ਸਰਕਾਰ ਵੱਡੀ ਹੈ? ਆਗੁਆ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਤਕਰੀਬਨ 9000 ਅਧਿਆਪਕਾਂ ਨੂੰ ਪਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ ਪਰ 900 ਦੇ ਕਰੀਬ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ 16 ਦਸੰਬਰ 2019 ਨੂੰ ਮੰਨਜ਼ੂਰੀ ਦੇ ਚੁੱਕਿਆ ਹੈ ਪ੍ਰੰਤੂ ਏ.ਜੀ ਪੰਜਾਬ ਅਤੁਲ ਨੰਦਾ ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਅੜਿੱਕਾ ਬਣੇ ਹੋਏ ਹਨ ।ਆਗੂਆ ਨੇ ਕਿਹਾ ਕਿ ਵਿੱਤ ਮੰਤਰੀ ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਰਾਜ਼ੀ ਹਨ ਅਤੇ ਲਿਖਤੀ ਪ੍ਰਵਾਨਗੀ ਵੀ ਦੇ ਚੁੱਕੇ ਹਨ ਤਾਂ ਫਿਰ ਏ ਜੀ ਪੰਜਾਬ ਐਨਾ ਭਾਰੂ ਕਿਓ ਹੋ ਰਹੇ ਹਨ ।

ਆਗੂਆਂ ਨੇ ਦੱਸਿਆ ਕਿ 11 ਫਰਵਰੀ 2021 ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਏ.ਜੀ ਪੰਜਾਬ ਅਤੁਲ ਨੰਦਾ ਨੂੰ ਫੋਨ ਕਰ ਕਰਮਚਾਰੀਆਂ ਦਾ ਮਸਲਾ ਹੱਲ ਕਰਨ ਲਈ ਕਿਹਾ ਗਿਆ ਸੀ ਤਕਰੀਬਨ ਇਕ ਮਹੀਨਾ ਬੀਤਣ ਨੂੰ ਆਇਆ ਹੈ ਪਰ ਮਸਲਾ ਜਿਓ ਦੀ ਤਿਓ ਹੈ।ਇਸ ਲਈ ਉਹ ਪੰਜਾਬ ਕਾਂਗਰਸ ਨੂੰ ਸਵਾਲ ਕਰ ਰਹੇ ਹਨ ਕਿ ਏ.ਜੀ ਪੰਜਾਬ ਵੱਡਾ ਕੇ ਪੰਜਾਬ ਦੀ ਕਾਂਗਰਸ ਸਰਕਾਰ, ਕਿਉਂਕਿ ਜੇ ਸੰਬੰਧਤ ਵਿਭਾਗ ਤੇ ਵਿੱਤ ਵਿਭਾਗ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦੇ ਚੁੱਕੇ ਹਨ , ਪਾਰਟੀ ਪ੍ਰਧਾਨ ਵੀ ਸਹਿਮਤੀ ਹਨ ਫਿਰ ਵੀ ਇਸ ਤਰ੍ਹਾਂ ਦੇ ਪਹਿਲਾਂ ਕੇਸ ਵੀ ਮਨਜੂਰੀ ਦੇਣਾ ਤੇ ਦੂਜੇ ਵਿੱਚ ਨਹੀ ਤਾਂ ਇਹ ਜਾਪਦਾ ਹੈ ਕਿ ਏ.ਜੀ ਪੰਜਾਬ ਸਰਕਾਰ ਤੋਂ ਵੱਡੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਤੇ ਬਾਦਲ ਦੀਆਂ ਗਲਤ ਨੀਤੀਆਂ ਨੇ ਡੁੱਬੋਇਆ ਪੀਐਸਪੀਸੀਐਲ : ਅਮਨ ਅਰੋੜਾ

ਆਪਣੀ ਆਉਣ ਵਾਲੀ ਫਿਲਮ ‘ਚ ਇੱਕ ਨਵੇਂ ਅੰਦਾਜ਼ ‘ਚ ਨਜ਼ਰ ਆਉਣਗੇ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ