ਲੁਧਿਆਣਾ ਦੇ ਲਾਡੋਵਾਲ ਨੇੜੇ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਦੋਸਤਾਂ ਦੀ ਮੌਤ

  • ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਲੁਧਿਆਣਾ, 13 ਮਾਰਚ 2021 – ਲੁਧਿਆਣਾ ਦੇ ਹਾਰਡੀਜ਼ ਵਰਲਡ ਦੇ ਨੇੜੇ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸਾ ਹੋਇਆ, ਜਿਸ ਵਿੱਚ ਤਿੰਨ ਦੋਸਤਾਂ ਦੀ ਮੌਤ ਹੋ ਗਈ ਹੈ, ਮਿਰਤਕ ਹੈਬੋਵਾਲ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਨੇ, ਹਾਦਸਾ ਇੰਨਾ ਖਤਰਨਾਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਬੀਤੀ ਰਾਤ ਹੋਇਆ ਦੱਸਿਆ ਜਾ ਰਿਹਾ ਹੈ। ਜਦੋਂ ਕਿ ਪੁਲਿਸ ਨੂੰ ਜਦੋਂ ਇਸ ਸਬੰਧੀ ਪੁੱਛਿਆ ਗਿਆ ਤਾਂ ਉਹ ਟਾਲ-ਮਟੋਲ ਕਰਦੀ ਨਜ਼ਰ ਆਏ, ਇੰਸਪੈਕਟਰ ਨੇ ਕਿਹਾ ਕਿ ਉਸ ਨੂੰ ਬੋਲਣ ਲਈ ਮਨ੍ਹਾ ਕੀਤਾ ਗਿਆ, ਜਦੋਂ ਕੇ ਮ੍ਰਿਤਕਾਂ ਦੇ ਪਰਿਵਾਰਕ ਮੈਬਰਾਂ ਵੱਲੋਂ ਟਰੱਕ ਚਲਾਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਉਧਰ ਥਾਣਾ ਸਲੇਮ ਟਾਬਰੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਪੁਲਿਸ ਵੱਲੋਂ ਮ੍ਰਿਤਕ ਦੇਹਾਂ ਕਬਜ਼ੇ ਹੇਠ ਲੈ ਲਈਆਂ ਗਈਆਂ ਨੇ, ਪੁਲਿਸ ਮਾਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ, ਜਿਸ ਮ੍ਰਿਤਕ ਦੀ ਸ਼ਨਾਖ਼ਤ ਹੋਈ ਹੈ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਕੇ ਹਾਦਸੇ ਸਬੰਧੀ ਪੁਲਿਸ ਨੂੰ ਰਾਹਗੀਰਾਂ ਨੇ ਹੀ ਜਾਣਕਾਰੀ ਦਿੱਤੀ ਹੈ।

ਮ੍ਰਿਤਕਾਂ ਚੋ ਇਕ ਗੋਬਿੰਦ ਕੁਮਾਰ 25 ਸਾਲ ਵਾਸੀ ਰਿਸ਼ੀ ਨਗਰ, ਅਰੁਣ ਕੁਮਾਰ 22 ਸਾਲ ਰਿਸ਼ੀ ਨਗਰ ਅਤੇ ਸੰਜੀਵ ਕੁਮਾਰ 35 ਸਾਲ ਦਸੇ ਜਾ ਰਹੇ ਨੇ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਬੀਤੀ ਰਾਤ ਉਹ ਕਿਸੇ ਦੀ ਖਬਰ ਲੈਣ ਲਈ ਰਿਸ਼ਤੇਦਾਰੀ ਵਿਚ ਜਾ ਰਹੇ ਸਨ ਤਾਂ ਅਚਾਨਕ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ 3 ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਹੋ ਸਖ਼ਤ ਕਾਰਵਾਈ ਦੀ ਮੰਗ ਕਰਦੇ ਨੇ, ਉਧਰ ਦੂਜੇ ਪਾਸੇ ਜਦੋਂ ਥਾਣਾ ਸਲੇਮ ਟਾਬਰੀ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਨਾਕਾਨੀ ਕਰਦੇ ਵਿਖਾਈ ਦਿੱਤੇ, ਇੰਸਪੈਕਟਰ ਨੇ ਕਿਹਾ ਕਿ ਉਸ ਨੂੰ ਬੋਲਣ ਤੋਂ ਮਨ੍ਹਾਂ ਕੀਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਾਜਪਾਈ ਸਰਕਾਰ ‘ਚ ਮੰਤਰੀ ਰਹੇ ਯਸ਼ਵੰਤ ਸਿਨਹਾ ਟੀ.ਐਮ.ਸੀ. ਵਿਚ ਸ਼ਾਮਲ

ਪੰਜਾਬ ਸਟੇਟ ਜੀ.ਐਸ.ਟੀ. ਵੱਲੋਂ ਜੀ.ਐਸ.ਟੀ. ਦੀ ਜਾਅਲੀ ਬਿਲਿੰਗ ਦੇ 700 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼