ਬਰਨਾਲਾ, 14 ਮਾਰਚ 2021 – ਬਰਨਾਲਾ ਜ਼ਿਲੇ ਦੇ ਪਿੰਡ ਵਜੀਦਕੇ ਨੇੜੇ ਲੁਧਿਆਣਾ ਰੋਡ ‘ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 1 ਨੌਜਵਾਨ ਲੜਕੀ ਗੰਭੀਰ ਜ਼ਖਮੀ ਹੋਈ ਹੈ, ਮ੍ਰਿਤਕ ਕਾਰ ਵਿੱਚ ਸਵਾਰ ਹੋ ਕੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ, ਕੋਲਿਆਂਵਾਲੀ ਜਾ ਰਹੇ ਸੀ, ਜਦੋ ਪਿੰਡ ਵਜੀਦਕੇ ਨੇੜੇ ਇੱਕ ਟਰੱਕ ਦਾ ਤੇਲ ਪਵਾਉਣ ਲਈ ਪੈਟਰੋਲ ਪੰਪ ਵੱਲ ਮੁੜਿਆ ਤਾਂ ਪਿੱਛੇ ਤੋਂ ਆ ਰਹੀ ਕਾਰ ਨੇ ਟਰੱਕ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ, ਜਿਸ ‘ਚ 3 ਦੀ ਮੌਤ ਹੋ ਗਈ ਜਦੋਂ ਕੇ ਇੱਕ ਲੜਕੀ ਜ਼ਖਮੀ ਹੋ ਗਈ, ਜ਼ਖਮੀ ਲੜਕੀ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ, ਜਦੋ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਸ ਮਾਮਲੇ ਸਬੰਧੀ ਥਾਣਾ ਠੁੱਲੀਵਾਲ ਦੇ ਐਸਐਚਓ ਗੁਰਤਾਰ ਸਿੰਘ ਨੇ ਦੱਸਿਆ ਕਿ ਦੋਵੇਂ ਟਰੱਕ ਅਤੇ ਕਾਰ ਲੁਧਿਆਣਾ ਸਾਈਡ ਤੋਂ ਆ ਰਹੇ ਸਨ ਅਤੇ ਕਾਰ ਵਿੱਚ ਸਵਾਰ ਹੋ ਕੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ, ਕੋਲਿਆਂਵਾਲੀ ਜਾ ਰਹੇ ਸਨ ਕਿ ਉਹਨਾਂ ਦੀ ਗੱਡੀ ਟਰੱਕ ‘ਚ ਜਾ ਵੱਜੀ। ਇਸ ਭਿਆਨਕ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਜ਼ਖਮੀ 2 ਲੋਕਾਂ ਨੂੰ ਬਰਨਾਲਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿਥੇ ਇਕ ਵਿਅਕਤੀ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਜਦੋਂ ਕਿ ਜ਼ਖਮੀ ਲੜਕੀ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪੀ.ਜੀ.ਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਟਰੱਕ ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।