ਕੋਲਕਾਤਾ, 14 ਮਾਰਚ 2021 – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਨੰਦੀਗ੍ਰਾਮ ਵਿੱਚ ਰੈਲੀ ਦੌਰਾਨ ਉਨ੍ਹਾਂ ਦੀ ਲੱਤ ‘ਤੇ ਸੱਟ ਲੱਗ ਗਈ ਸੀ। ਇਸ ਮਾਮਲੇ ‘ਤੇ ਚੋਣ ਕਮਿਸ਼ਨ ਨੇ ਸਾਫ ਕੀਤਾ ਹੈ ਕਿ ਇਹ ਕਿਸੇ ਤਰ੍ਹਾਂ ਦਾ ਹਮਲਾ ਨਹੀਂ ਸੀ। ਚੋਣ ਕਮਿਸ਼ਨ ਨੇ ਵੱਖ-ਵੱਖ ਰਿਪੋਰਟਾਂ ਦੇ ਆਧਾਰ ਤੇ ਕਿਹਾ ਕਿ ਮਮਤਾ ਬੈਨਰਜੀ ਤੇ ਕੋਈ ਹਮਲਾ ਨਹੀਂ ਹੋਇਆ ਸੀ, ਉਨ੍ਹਾਂ ਤੇ ਕਿਸੇ ਵੀ ਤਰ੍ਹਾਂ ਦੇ ਹਮਲੇ ਦੇ ਸਬੂਤ ਨਹੀਂ ਮਿਲੇ ਹਨ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ 10 ਮਾਰਚ ਨੂੰ ਨੰਦੀਗਰਾਮ ਵਿੱਚ ਜ਼ਖਮੀ ਹੋ ਗਏ ਹਨ। ਉਨ੍ਹਾਂ ਨੇ ਪੈਰ ਕੁਚਲਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ ਸੀ ਕਿ ਉਨ੍ਹਾਂ ਨਾਲ ਇਹ ਸਭ ਸਾਜਿਸ਼ ਤਹਿਤ ਹੋਇਆ ਹੈ ਅਤੇ ਇਸ ਬਾਰੇ ਉਹਨਾਂ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।