ਚੰਡੀਗੜ੍ਹ, 16 ਮਾਰਚ 2021 – ਚੰਡੀਗੜ੍ਹ ਪੁਲਿਸ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ ਅਕਾਲੀ ਐਮ ਐਲ ਏ ਬਿਕਰਮ ਸਿੰਘ ਮਜੀਠੀਆ ਅਤੇ 8 ਹੋਰ ਵਿਧਾਇਕਾਂ ਖ਼ਿਲਾਫ਼ ਧਾਰਾ 186, 341, 511 ਅਤੇ 323 ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਅਕਾਲੀ ਦਲ ਨੇ 10 ਮਾਰਚ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਹਰਿਆਣਾ-ਪੰਜਾਬ ਵਿਧਾਨ ਸਭਾ ਕੰਪਲੈਕਸ ‘ਚ ਘੇਰ ਲਿਆ ਸੀ ਅਤੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਤੇ ਕਿਸਾਨੀ ਲਹਿਰ ਦੇ ਮੁੱਦੇ ‘ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਖੱਟੜ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਅਕਾਲੀ ਦਲ ਦੇ ਵਿਧਾਇਕਾਂ ਦਾ ਅਜਿਹਾ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ।