ਨਵੀਂ ਦਿੱਲੀ, 17 ਮਾਰਚ 2021 – ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਮੈਂਬਰ ਪਾਰਲੀਮੈਂਟ ਰਾਮ ਸਵਰੂਪ ਸ਼ਰਮਾ ਦੀ ਲਾਸ਼ ਉਹਨਾਂ ਦੇ ਘਰ ਵਿਚ ਲਟਕਦੀ ਮਿਲੀ ਹੈ। ਘਰ ਵਿਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਹਾਲਾਂਕਿ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।
ਘਟਨਾ ਸੰਸਦ ਮੈਂਬਰ ਦੇ ਦਿੱਲੀ ਸਥਿਤ ਰਿਹਾਇਸ਼ ਸਥਾਨ ਦੀ ਹੈ। ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਉਹ 62 ਸਾਲ ਦੇ ਸਨ ਤੇ ਕਾਫੀ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ।