ਬਠਿੰਡਾ, 20 ਮਾਰਚ 2021: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ। 17 ਮਾਰਚ ਨੂੰ ਬਠਿੰਡਾ ਦੇ ਨਿਵਾਰਨ ਸੁਪਰ ਸਪੈਸ਼ਲਿਟੀ ਹਸਪਤਾਲ ਵਿਚ ਹੋਏ ਸਨ ਦਾਖ਼ਲ ਡਾਕਟਰਾਂ ਅਨੁਸਾਰ ਜੋਗਿੰਦਰ ਸਿੰਘ ਉਗਰਾਹਾਂ ਦੀ ਹਾਲਤ ਸਥਿਰ ਹੈ। ਉਗਰਾਹਾਂ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਮੰਗਾਂ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਹਨ ਅਤੇ ਅੱਜ ਕੱਲ੍ਹ ਉਹ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਦਿੱਲੀ ਮੋਰਚੇ ’ਚ ਡਟੇ ਹੋਏ ਸਨ।
ਇਸ ਤੋਂ ਬਿਨਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਨੁਸਾਰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਪਿਛਲੇ ਦਿਨੀਂ ਕਰੋਨਾ ਟੈਸਟ ਪਾਜ਼ੀਟਿਵ ਆਇਆ ਸੀ। ਜਿਸ ਕਾਰਨ ਉਹ ਇਲਾਜ ਅਧੀਨ ਹਨ ਤੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਦੀ ਸਿਹਤ ਨੂੰ ਕੋਈ ਗੰਭੀਰ ਹਰਜਾ ਨਹੀਂ ਹੋਇਆ ਤੇ ਕਿਸੇ ਪੱਖੋਂ ਵੀ ਫ਼ਿਕਰਮੰਦੀ ਦੀ ਹਾਲਤ ਨਹੀਂ ਹੈ। ਇਲਾਜ ਕਰ ਰਹੇ ਡਾਕਟਰਾਂ ਅਨੁਸਾਰ ਉਹ ਛੇਤੀ ਹੀ ਪੂਰੀ ਤਰ੍ਹਾਂ ਸਿਹਤਯਾਬ ਹੋ ਜਾਣਗੇ। ਅਸੀਂ ਜਲਦੀ ਹੀ ਉਨ੍ਹਾਂ ਨੂੰ ਮੁੜ ਸੰਘਰਸ਼ ਦੀ ਅਗਵਾਈ ਕਰਦਿਆਂ ਦੇਖਾਂਗੇ।