ਟਿਕਰੀ ਬਾਰਡਰ ‘ਤੇ ਬਠਿੰਡਾ ਜ਼ਿਲ੍ਹੇ ਦਾ ਇੱਕ ਹੋਰ ਕਿਸਾਨ ਸ਼ਹੀਦ

ਬਠਿੰਡਾ, 24 ਮਾਰਚ 2021 – ਅੱਜ ਦਿੱਲੀ ਮੋਰਚੇ ਵਿੱਚ ਟਿਕਰੀ ਬਾਰਡਰ ਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟਬਖਤੂ ਦਾ ਕਿਸਾਨ ਭੋਲਾ ਸਿੰਘ (70) ਸ਼ਹੀਦ ਹੋ ਗਿਆ ਹੈ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮੋਠੂ ਸਿੰਘ ਕੋਟੜਾ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੋਲਾ ਸਿੰਘ ਪੰਜ ਦਿਨ ਪਹਿਲਾਂ ਦਿੱਲੀ ਮੋਰਚੇ ਵਿੱਚ ਪਹੁੰਚਿਆ ਸੀ। ਅੱਜ ਸਵੇਰੇ ਦੱਸ ਵਜੇ ਉਸ ਨੂੰ ਘਬਰਾਹਟ ਮਹਿਸੂਸ ਹੋਈ ਤਾਂ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਪਹੁੰਚਣ ਤੱਕ ਭੋਲਾ ਸਿੰਘ ਦੀ ਉਸ ਦੀ ਮੌਤ ਹੋ ਚੁੱਕੀ ਸੀ।

ਭੋਲਾ ਸਿੰਘ ਦੇ ਇੱਕ ਬੇਟਾ ਤੇ ਬੇਟੀ ਹਨ ਜੋ ਵਿਆਹੇ ਹੋਏ ਹਨ। ਉਸ ਦੇ ਪਰਿਵਾਰ ਸਿਰ ਸੁਸਾਇਟੀ ਆੜ੍ਹਤੀਏ ਅਤੇ ਬੈਂਕ ਦਾ 12 ਲੱਖ ਰੁਪਏ ਦਾ ਕਰਜਾ ਹੈ ਅਤੇ ਪਰਿਵਾਰ ਕੋਲ ਸਿਰਫ ਦੋ ਏਕੜ ਜ਼ਮੀਨ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਵੱਲੋਂ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

ਅਰੁਨਾ ਚੌਧਰੀ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਦਿਵਿਆਂਗਜਨਾਂ ਤੇ ਸੰਸਥਾਵਾਂ ਦਾ ਸਟੇਟ ਐਵਾਰਡ ਨਾਲ ਸਨਮਾਨ