ਮੁੰਬਈ, 27 ਮਾਰਚ 2021 – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਤਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਸਚਿਨ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਹਾਲਾਂਕਿ ਸਚਿਨ ਦੇ ਹੋਰ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੀ ਤੇਂਦੁਲਕਰ ਨੇ ਘਰ ਵਿਚ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਇਸ ਤੋਂ ਇਲਾਵਾ ਉਹ ਇਸ ਮਹਾਂਮਾਰੀ ਨਾਲ ਜੁੜੇ ਸਾਰੇ ਲੋੜੀਂਦੇ ਪ੍ਰੋਟੋਕੋਲ ਅਤੇ ਡਾਕਟਰ ਦੀ ਸਲਾਹ ਦੀ ਪਾਲਣਾ ਕਰ ਰਹੇ ਹਨ। ਦੱਸ ਦਈਏ ਕਿ ਸਚਿਨ ਨੇ ਹਾਲ ਹੀ ‘ਚ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ।