ਹੋਲੇ ਮਹੱਲੇ ਦਾ ਦੂਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ

ਸ੍ਰੀ ਅਨੰਦਪੁਰ ਸਾਹਿਬ 27 ਮਾਰਚ 2021 – ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ ਮਹੱਲੇ ਦਾ ਦੂਜਾ ਪੜਾਅ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋ ਗਿਆ। ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹੋਲੇ ਮਹੱਲੇ ਦੇ ਸਬੰਧ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਧਾਰਮਿਕ ਦੀਵਾਨ ਵੀ ਸ਼ੁਰੂ ਹੋ ਚੁੱਕੇ ਨੇ। ਉਨ੍ਹਾਂ ਦੱਸਿਆ ਕਿ ਉਣੱਤੀ ਮਾਰਚ ਨੂੰ ਠੀਕ ਬਾਰਾਂ ਵਜੇ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਜਾਵੇਗਾ। ਜਿਸ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘ ਕਰਨਗੇ ਅਤੇ ਚਰਨਗੰਗਾ ਸਟੇਡੀਅਮ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਘੋੜ ਸਵਾਰੀ ਗੱਤਕਾਬਾਜ਼ੀ ਬਾਜ਼ੀ ਦੇ ਜੌਹਰ ਦਿਖਾਉਣਗੀਆਂ। ਉਨ੍ਹਾਂ ਕਿਹਾ ਕਿ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਪਾਜ਼ੀਟਿਵ ਹੋਏ ਪਰੇਸ਼ ਰਾਵਲ

ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਮਿਲੇਗਾ ਹੁਲਾਰਾ: ਵਿਨੀ ਮਹਾਜਨ