ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨ ਪੁਰੀਆ ਦੀ ਹਾਲਤ ਵਿਗੜ ਗਈ ਹੈ। ਜਿਸ ਦੇ ਚਲਦਿਆਂ ਪੁਲਿਸ ਹਾਈ ਸਿਕਿਓਰਿਟੀ ਨਾਲ ਜੱਗੂ ਨੂੰ ਬਠਿੰਡਾ ਸਿਵਲ ਹਸਪਤਾਲ ਇਲਾਜ ਲਈ ਦਾਖਿਲ ਕਰਵਾਇਆ ਹੈ।
ਬਠਿੰਡਾ, 31 ਮਾਰਚ 2021 – ਬਠਿੰਡਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਏ ਕੈਟਾਗਰੀ ਦੇ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੂੰ ਸਿਹਤ ਵਿਗੜਨ ਤੋਂ ਬਾਅਦ ਬੀਤੇ ਦਿਨ 30 ਮਾਰਚ ਨੂੰ ਬਠਿੰਡਾ ਸਿਵਲ ਹਸਪਤਾਲ ਇਲਾਜ ਲਈ ਦਾਖਿਲ ਕਰਵਾਇਆ ਸੀ। ਮਿਲੀ ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਪਿਛਲੇ ਅੱਠ ਦਿਨਾਂ ਤੋਂ ਭੁੱਖ ਹੜਤਾਲ ‘ਤੇ ਸੀ। ਜੇਲ੍ਹ ਡਾਕਟਰਾਂ ਮੁਤਾਬਕ ਜੱਗੂ ਭਗਵਾਨਪੁਰੀਆ ਦੀ ਹਾਲਤ ਕੁਝ ਨਾਜ਼ੁਕ ਸੀ, ਇਸ ਲਈ ਉਸ ਦੀ ਪੂਰੀ ਡਾਕਟਰੀ ਜਾਂਚ ਕੀਤੀ ਗਈ ਜਿਸ ਵਿੱਚ ਸ਼ੂਗਰ, ਬਲੱਡ ਪ੍ਰੈਸ਼ਰ, ਪਲਸ ਆਦਿ ਸਾਰੇ ਸਹੀ ਪਾਏ ਗਏ ਹਨ। ਇਸ ਲਈ ਡਾਕਟਰਾਂ ਨੇ ਉਸ ਨੂੰ ਬਠਿੰਡਾ ਸਿਵਲ ਹਸਪਤਾਲ ਵਿਚ ਰੈਫਰ ਕਰ ਦਿੱਤਾ ਸੀ।
ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿਚ ਸਕਿਓਰਿਟੀ ਲਈ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਪੂਰੀ ਡਾਕਟਰੀ ਜਾਂਚ ਕਰਨ ਤੋਂ ਬਾਅਦ ਜੇਲ੍ਹ ਵਾਪਸ ਭੇਜ ਦਿੱਤਾ। ਫਿਲਹਾਲ ਉਸ ਦਾ ਇਲਾਜ ਜਾਰੀ ਹੈ। ਪਰ ਕੋਈ ਵੀ ਅਧਿਕਾਰੀ ਇਸ ਪੂਰੇ ਮਾਮਲੇ ‘ਤੇ ਬੋਲਣ ਲਈ ਤਿਆਰ ਨਹੀਂ ਹੈ।