ਪੀ.ਏ.ਆਈ.ਸੀ. ਨੇ ਮਾਈਕ੍ਰੋ ਫੂਡ ਪ੍ਰੋਸੈਸਿੰਗ ਯੂਨਿਟਾਂ ਵੱਲੋਂ ਤਿਆਰ ਉਤਪਾਦਾਂ ਦੀ ਬ੍ਰਾਡਿੰਗ ਅਤੇ ਮਾਰਕੀਟਿੰਗ ਲਈ ਐਸ.ਪੀ.ਵੀ. ਬਣਾਉਣ ਦੀ ਦਿੱਤੀ ਮਨਜ਼ੁਰੀ

  • ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣਾ

ਚੰਡੀਗੜ੍ਹ, 31 ਮਾਰਚ 2021 – ਸੂਬੇ ਵਿਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਅੱਜ ਮਾਈਕਰੋ ਫੂਡ ਪ੍ਰੋਸੈਸਿੰਗ ਇਕਾਈਆਂ ਵੱਲੋਂ ਤਿਆਰ ਉਤਪਾਦਾਂ ਦੀ ਬ੍ਰਾਂਡਿੰਗ ਅਤੇ ਮਾਰਕੀਟਿੰਗ ਲਈ ਇਕ ਸਪੈਸ਼ਲ ਪਰਪਜ਼ ਵਹੀਕਲ (ਐਸਪੀਵੀ) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਜਿਨ੍ਹਾਂ ਨਾਲ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਦੀ ਪ੍ਰਧਾਨਗੀ ਹੇਠ ਇੱਥੇ ਨਿਗਮ ਦੇ ਦਫ਼ਤਰ ਵਿਖੇ ਹੋਈ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇ ਕੇ ਸੂਬੇ ਦੇ ਕਿਸਾਨਾਂ ਦੀ ਤਕਦੀਰ ਬਦਲਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਸਪੀਵੀ ਦਾ ਗਠਨ ਯੂਨਾਤੀ ਕੋਆਪਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਦੇ ਵਿੱਤੀ ਸਹਿਯੋਗ ਨਾਲ ਕੀਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਫੂਡ ਪ੍ਰੋਸੈਸਿੰਗ ਸੈਕਟਰ ਖਾਸ ਕਰਕੇ ਮਾਈਕਰੋ ਫੂਡ ਪ੍ਰੋਸੈਸਿੰਗ ਨੂੰ ਹੁਲਾਰਾ ਦੇਣਾ ਹੈ।

ਚੇਅਰਮੈਨ ਨੇ ਕਲਪਨਾ ਕੀਤੀ ਕਿ ਐਸ.ਪੀ.ਵੀ. ਪਰਾਈਮ ਮਨਿਸਟਰ ਫਾਰਮਾਲਾਈਜੇਸ਼ਨ ਆਫ਼ ਮਾਈਕ੍ਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਸਕੀਮ (ਪੀ.ਐਮ.ਐਫ.ਐਮ.ਈ.) ਦੇ ਲਾਭਪਾਤਰੀਆਂ ਲਈ ਇਕ ਸਾਂਝਾ ਬ੍ਰਾਂਡਿੰਗ, ਮਾਰਕੀਟਿੰਗ ਅਤੇ ਸੈਂਟਰਲ ਕੁਆਲਟੀ ਕੰਟਰੋਲ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਪੀ.ਐਮ.ਐਫ.ਐਮ.ਈ. ਨੂੰ ਲਾਗੂ ਕਰਨ ਲਈ ਰਾਜ ਦੀ ਨੋਡਲ ਏਜੰਸੀ ਹੈ। ਸ੍ਰੀ ਮਾਨ ਨੇ ਕਿਹਾ ਕਿ ਉਤਪਾਦ ਜਿਵੇਂ ਅਚਾਰ, ਮੁਰੱਬਾ, ਗੁੜ, ਵੜੀਆਂ, ਪਾਪੜ, ਖਾਣ ਲਈ ਤਿਆਰ/ਪਕਾਏ ਹੋਏ ਉਤਪਾਦ, ਵੈਲਿਊ ਐਡਿਡ ਬੇਕਰੀ ਉਤਪਾਦ ਅਤੇ ਸ਼ਹਿਦ ਇਸ ਯੋਜਨਾ ਅਧੀਨ ਆਉਂਦੇ ਹਨ।

ਚੇਅਰਮੈਨ ਨੇ ਕਿਹਾ ਕਿ ਅਧਿਕਾਰੀਆਂ ਦੁਆਰਾ ਇੱਕ ਵਿਆਪਕ ਸਰਵੇਖਣ ਕੀਤਾ ਗਿਆ ਹੈ ਜਿਸ ਅਨੁਸਾਰ ਸਕੀਮ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ‘ਇੱਕ ਜ਼ਿਲ੍ਹਾ, ਇੱਕ ਉਤਪਾਦ’ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹੁਣ ਤੱਕ 160 ਮਾਈਕ੍ਰੋ ਫੂਡ ਪ੍ਰੋਸੈਸਿੰਗ ਯੂਨਿਟ ਅਪਲਾਈ ਕਰ ਚੁੱਕੇ ਹਨ ਜਿਸ ਤਹਿਤ ਉਨ੍ਹਾਂ ਨੂੰ 35 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਕਿਉਂਕਿ ਸੂਬੇ ਦੇ ਕਿਸਾਨ ਪਹਿਲਾਂ ਹੀ ਚੌਰਾਹੇ ‘ਤੇ ਹਨ ਇਸ ਲਈ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਇਹ ਯਕੀਨੀ ਬਣਾਉਣ ਲਈ ਸਖਤ ਯਤਨ ਕਰ ਰਹੀ ਹੈ ਕਿ ਪੰਜਾਬ ਦੇਸ਼ ਦੇ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਉਭਰ ਕੇ ਸਾਹਮਣੇ ਆਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸ੍ਰੀ ਰਣਜੀਤ ਸਿੰਘ, ਸ੍ਰੀ ਕਰਮਜੀਤ ਸਿੰਘ ਮਿੱਠਾ, ਸ੍ਰੀਮਤੀ ਨਿਰਮਲਾ ਦੇਵੀ ਅਤੇ ਸ੍ਰੀ ਰਾਜੀਵ ਸਹਿਗਲ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਘਰ ਘਰ ਰੋਜ਼ਗਾਰ: ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ ਵੱਲੋਂ ਕਾਉਂਸਲਿੰਗ ਦਾ ਪਹਿਲਾ ਗੇੜ ਮੁਕੰਮਲ

ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਛੇ ਵਾਰ ਵਾਧਾ – ਸੁਖਜਿੰਦਰ ਰੰਧਾਵਾ