ਬਰਨਾਲਾ, 2 ਅਪ੍ਰੈਲ 2021 – ਬਰਨਾਲਾ ਜ਼ਿਲ੍ਹੇ ਦੇ ਪਿੰਡ ਭੂਰੇ ਵਿਖੇ ਸ਼ਰਾਬੀ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਤਲ ਕਰਨ ਦਾ ਕਾਰਨ ਮੁਲਜ਼ਮ ਪਤੀ ਵਲੋਂ ਆਪਣੀ ਮ੍ਰਿਤਕ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਨਾ ਦੱਸਿਆ ਜਾ ਰਿਹਾ ਹੈ। ਇਸੇ ਕਾਰਨ ਉਹਨਾਂ ਦੇ ਘਰ ਵਿੱਚ ਲੜਾਈ ਝਗੜਾ ਰਹਿੰਦਾ ਸੀ।
ਬੁੱਧਵਾਰ ਰਾਤ ਵੀ ਪਤੀ ਨੇ ਸ਼ਰਾਬੀ ਹਾਲਤ ਵਿੱਚ ਆਪਣੀ ਮ੍ਰਿਤਕ ਪਤਨੀ ਨਾਲ ਝਗੜਾ ਕੀਤਾ ਸੀ ਅਤੇ ਵੀਰਵਾਰ ਦੁਪਹਿਰ ਸਮੇਂ ਜਦੋਂ ਪਤਨੀ ਸੌਂ ਰਹੀ ਸੀ ਤਾਂ ਉਸਦਾ ਕਤਲ ਕਰ ਦਿੱਤਾ। ਘਟਨਾ ਉਪਰੰਤ ਪਤੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵਲੋਂ ਮ੍ਰਿਤਕਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਵਿਆਹ ਨੂੰ ਕਰੀਬ 13 ਸਾਲ ਹੋ ਚੁੱਕੇ ਹਨ ਅਤੇ ਉਸਦੇ ਦੋ ਛੋਟੇ-ਛੋਟੇ ਬੱਚੇ ਹਨ।