ਮੁੰਬਈ, 2 ਅਪ੍ਰੈਲ 2021 – ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਟਵੀਟ ਰਹੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਭਰਤੀ ਹੋਏ ਹਨ। ਪਿਛਲੇ ਕੁੱਝ ਦਿਨ ਪਹਿਲਾਂ ਸਚਿਨ ਨੂੰ ਕੋਰੋਨਾ ਹੋਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰੰਟਿਨ ਕਰ ਲਿਆ ਸੀ।
ਸਚਿਨ ਨੇ ਟਵੀਟ ਕਰਕੇ ਕਿਹਾ, “ਮੈਨੂੰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੈਂ ਹਸਪਤਾਲ ਤੋਂ ਠੀਕ ਹੋ ਕੇ ਜਲਦੀ ਵਾਪਸ ਆ ਜਾਵਾਂਗਾ। ਤੁਸੀਂ ਸਾਰੇ ਮੇਰੇ ਲਈ ਅਰਦਾਸ ਕਰ ਰਹੇ ਹੋ ਤੇ ਮੈਂ ਤੁਹਾਡੇ ਸਾਰਿਆਂ ਦਾ ਇਸ ਲਈ ਧੰਨਵਾਦ ਕਰਦਾ ਹਾਂ।” ਇਸਦੇ ਨਾਲ ਸਚਿਨ ਨੇ ਸਾਰੇ ਭਾਰਤੀਆਂ ਤੇ ਸਾਥੀ ਖਿਡਾਰੀਆਂ ਨੂੰ 2011 ਦੇ ਵਿਸ਼ਵ ਕੱਪ ਦੀ 10 ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ।