ਰਾਜਸਥਾਨ, 2 ਅਪ੍ਰੈਲ 2021 – ਰਾਜਸਥਾਨ ਦੇ ਅਲਵਰ ‘ਚ ਤਤਾਰਪੁਰ ਚੌਰਾਹੇ ‘ਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਕਈ ਹਿੱਸਿਆਂ ਦਾ ਦੌਰਾ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਟਿਕੈਤ ਨੇ ਭਾਜਪਾ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ‘ਤੇ ਭਾਜਪਾ ਦੇ ਗੁੰਡਿਆਂ ਨੇ ਹਮਲਾ ਕੀਤਾ ਹੈ।