ਪੰਜਾਬ ਦੀਆਂ 4 ਸੀਟਾਂ ਦੀਆਂ ਵੋਟਾਂ ਦੀ ਗਿਣਤੀ: ਚਾਰੇ ਸੀਟਾਂ ‘ਤੇ ‘ਆਪ’ ਉਮੀਦਵਾਰ ਅੱਗੇ, ਕਾਂਗਰਸ ਦੇ ਦੋਵੇਂ ਸੰਸਦ ਮੈਂਬਰਾਂ ਦੀਆਂ ਪਤਨੀਆਂ ਪਛੜੀਆਂ

ਚੰਡੀਗੜ੍ਹ, 23 ਨਵੰਬਰ 2024 – ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ। ਉਸ ਤੋਂ ਬਾਅਦ ਹੁਣ ਈਵੀਐਮ ਵੋਟਾਂ ਦੀ ਗਿਣਤੀ ਵੀ ਸ਼ੁਰੂ ਹੋ ਗਈ ਹੈ। ਹੁਣ ਤੱਕ ਸ਼ੁਰੂਆਤੀ ਰੁਝਾਨਾਂ ‘ਚ ਚਾਰੇ ਸੀਟਾਂ ‘ਤੇ ‘ਆਪ’ ਉਮੀਦਵਾਰ ਅੱਗੇ ਚੱਲ ਰਹੇ ਹਨ। ਜਦੋਂ ਕਿ ਕਾਂਗਰਸ ਦੇ ਦੋਵੇਂ ਸੰਸਦ ਮੈਂਬਰਾਂ ਦੀਆਂ ਪਤਨੀਆਂ ਪਿੱਛੇ ਚੱਲ ਰਹੀਆਂ ਹਨ।

ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇੱਕ ਸੰਸਦ ਮੈਂਬਰ ਦੇ ਪੁੱਤਰ ‘ਤੇ ਟਿਕੀਆਂ ਹੋਈਆਂ ਹਨ।

ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਰੀਆਂ ਚਾਰ ਸੀਟਾਂ ‘ਤੇ 20 ਨਵੰਬਰ ਨੂੰ ਵੋਟਿੰਗ ਹੋਈ ਸੀ। ਕੁੱਲ 63.91 ਫੀਸਦੀ ਵੋਟਿੰਗ ਹੋਈ। ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ। ਸਭ ਤੋਂ ਘੱਟ ਮਤਦਾਨ ਚੱਬੇਵਾਲ ਵਿੱਚ 53.43 ਫੀਸਦੀ ਰਿਹਾ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਝਾਰਖੰਡ ਦੀਆਂ 81 ਵਿਧਾਨ ਸਭਾ ਸੀਟਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ‘ਚ NDA ਨੂੰ 29 ਸੀਟਾਂ ‘ਤੇ ਬੜ੍ਹਤ

ਪੰਜਾਬ ਦੀਆਂ 4 ਸੀਟਾਂ ‘ਤੇ ਗਿਣਤੀ: ‘ਆਪ’ ਨੂੰ 2 ਸੀਟਾਂ ‘ਤੇ ਲੀਡ, ਇੱਕ ‘ਤੇ ਬਾਗੀ ਨੇ ਵਿਗਾੜੀ ਖੇਡ; ਕਾਂਗਰਸ 2 ‘ਤੇ ਅੱਗੇ, ਭਾਜਪਾ ਚਾਰਾਂ ‘ਤੇ ਪਛੜੀ