ਚੰਡੀਗੜ, 17 ਅਗਸਤ : ਪੰਜਾਬ ਸਰਕਾਰ ਨੇ ਸੂਬੇ ਵਿਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 18.08.2020 ਤੋਂ ਅਗਲੇ ਆਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਈਆਂ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਕੋਵਿਡ -19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਾਉਣਾ ਜ਼ਰੂਰੀ ਸਮਝਿਆ ਗਿਆ ਹੈ। ਇਸ ਅਨੁਸਾਰ 18 ਅਗਸਤ ਤੋਂ ਅਗਲੇ ਆਦੇਸ਼ਾਂ ਤੱਕ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ।
ਵਿਦੇਸ਼ ਭੇਜਣ ਦੇ ਨਾਂਅ ‘ਤੇ ਠੱਗਦੀ ਹੈ ਮੋਹਾਲੀ ਦੀ ਇਹ ਕੰਪਨੀ!
ਇਸ ਤੋਂ ਇਲਾਵਾ ਰਾਜ ਭਰ ਵਿਚ ਜ਼ਰੂਰੀ ਚੀਜ਼ਾਂ ਅਤੇ ਸ਼ਾਪਿੰਗ ਮਾਲਾਂ ਵਿਚ ਵਪਾਰ ਕਰਨ ਵਾਲਿਆਂ ਤੋਂ ਇਲਾਵਾ 31.07.2020 ਦੀ ਹਦਾਇਤਾਂ ਅਨੁਸਾਰ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ। ਇਸ ਤੋਂ ਬਿਨਾਂ ਲੁਧਿਆਣਾ, ਪਟਿਆਲਾ ਅਤੇ ਜਲੰਧਰ 3 ਸ਼ਹਿਰਾਂ ਵਿੱਚ ਦੁਕਾਨਾਂ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਵੀ ਅਗਲੇ ਹੁਕਮਾਂ ਤੱਕ ਸ਼ਨੀਵਾਰ ਨੂੰ ਬੰਦ ਰਹਿਣਗੇ।
ਕੈਪਟਨ ਦੇ ਫਾਰਮ ਹਾਊਸ ‘ਤੇ ਸਿੱਧੂ ਮੂਸੇਵਾਲੇ ਦੀ ਪੇਸ਼ੀ ਦਾ ਸੱਚ? ਮੁਅੱਤਲ DSP ਸੇਖੋਂ ਨੇ ਕੀਤੇ ਹੈਰਾਨਕੁੰਨ ਖੁਲਾਸੇ
ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵੱਡੇ ਸ਼ਹਿਰਾਂ ਵਿਚ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ।
Subscribe The Khabarsaar on YouTube
https://www.youtube.com/c/TheKhabarsaar
Like and Follow ‘The Khabarsaar’ on Facebook
https://www.facebook.com/thekhabarsaar/
Follow ‘The Khabarsaar’ on Instagram
https://www.instagram.com/thekhabarsaar/
Follow ‘The Khabarsaar’ on Twitter
https://www.twitter.com/thekhabarsaar