ਜਲੰਧਰ, 22 ਦਸੰਬਰ 2020 – ਜਲੰਧਰ ਦੇ ਦਕੋਹਾ ਥਾਣਾ ਦੇ ਇਲਾਕੇ ‘ਚ ਫੁੱਫੜ ਵੱਲੋਂ 18 ਮਹੀਨੇ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਬੱਚੀ ਨੂੰ ਇਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਹੀ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।