19 ਅਕਤੂਬਰ ਨੂੰ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਘਾਤਕ ਖੇਤੀ ਕਾਨੂੰਨਾਂ ਨੂੰ ਨਿਸਫਲ ਕਰਨ ਲਈ 19 ਅਕਤੂਬਰ ਨੂੰ ਸੋਮਵਾਰ ਦੇ ਦਿਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ।
ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਇਹ ਵੀ ਜ਼ਰੂਰ ਦੇਖੋ: ਮੰਗਣ ਨਹੀਂ ਦਿੱਲੀ ਤੋਂ ਹੱਕ ਲੈਣ ਚੱਲੇ ਪੰਜਾਬੀ ਕਿਸਾਨ

ਮੰਗਣ ਨਹੀਂ ਦਿੱਲੀ ਤੋਂ ਹੱਕ ਲੈਣ ਚੱਲੇ ਪੰਜਾਬੀ ਕਿਸਾਨ | Farmer | Punjab | Delhi | The Khabarsaar


ਇਸ ਤੋਂ ਪਹਿਲਾਂ ਮੁੱਖ ਮੰਤਰੀ ਐਲਾਨ ਕਰ ਚੁੱਕੇ ਹਨ ਕਿ ਉਨਾਂ ਦੀ ਸਰਕਾਰ ਸੰਘੀ ਢਾਂਚੇ ਦੇ ਵਿਰੋਧੀ ਅਤੇ ਖਤਰਨਾਕ ਖੇਤੀ ਕਾਨੂੰਨਾਂ ਖਿਲਾਫ਼ ਵਿਧਾਨਕ, ਕਾਨੂੰਨੀ ਅਤੇ ਹੋਰ ਸਾਰੇ ਤਰੀਕਿਆਂ ਰਾਹੀਂ ਮੂੰਹ ਤੋੜਵਾਂ ਜਵਾਬ ਦੇਵੇਗੀ। ਮੁੱਖ ਮੰਤਰੀ ਕੁਝ ਦਿਨ ਪਹਿਲਾਂ ਇਹ ਵੀ ਆਖ ਚੁੱਕੇ ਹਨ ਉਹ ਸੂਬੇ ਦੇ ਕਾਨੂੰਨਾਂ ਵਿੱਚ ਲੋੜੀਂਦੀਆਂ ਸੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਗੇ ਤਾਂ ਕਿ ਕੇਂਦਰ ਸਰਕਾਰ ਦੇ ਘਾਤਕ ਕਾਨੂੰਨਾਂ ਦੇ ਅਮਲ ਨੂੰ ਅਸਰਹੀਣ ਬਣਾਇਆ ਜਾ ਸਕੇ ਕਿਉਂ ਜੋ ਇਨਾਂ ਨੂੰ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਖੇਤੀਬਾੜੀ ਸੈਕਟਰ ਅਤੇ ਅਰਥਚਾਰੇ ਨੂੰ ਤਬਾਹ ਕਰਨ ਲਈ ਘੜਿਆ ਗਿਆ ਹੈ।
ਕੈਬਨਿਟ ਦੇ ਫੈਸਲੇ ਨਾਲ ਪੰਜਾਬ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਕਲਾਜ (1) ਦੇ ਤਹਿਤ 15ਵੀਂ ਵਿਧਾਨ ਸਭਾ ਦਾ 13ਵਾਂ (ਵਿਸ਼ੇਸ਼) ਇਜਲਾਸ ਸੱਦਣ ਲਈ ਅਧਿਕਾਰਤ ਕੀਤਾ ਗਿਆ ਹੈ।

ਇਹ ਵੀ ਜ਼ਰੂਰ ਦੇਖੋ: ਗਾਇਕਾਂ ਸਣੇ ਕਿਸਾਨਾਂ ਦਾ ਵੱਡਾ ਐਲਾਨ

ਗਾਇਕਾਂ ਸਣੇ ਕਿਸਾਨਾਂ ਦਾ ਵੱਡਾ ਐਲਾਨ | Jas Bajwa | Deep Sidhu | Farmers Protest Punjab | The Khabarsaar


ਇਹ ਜ਼ਿਕਰਯੋਗ ਹੈ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 28 ਸਤੰਬਰ, 2020 ਨੂੰ ਸਮਾਪਤ ਹੋਇਆ ਹੈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ‘ਕਿਸਾਨੀ ਜਿਣਸ ਵਪਾਰ ਤੇ ਵਣਜ (ਉਤਸ਼ਾਹਿਤ ਕਰਨ ਤੇ ਸੁਖਾਲਾ ਬਣਾਉਣ) ਬਿੱਲ-2020’, ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਬਿੱਲ-2020’ ਅਤੇ ‘ਜ਼ਰੂਰੀ ਵਸਤਾਂ (ਸੋਧ) ਬਿੱਲ-2020’ ਨੂੰ ਰੱਦ ਕਰਨ ਲਈ ਸਦਨ ਵਿੱਚ ਬਹੁਮਤ ਨਾਲ ਮਤਾ ਪਾਸ ਕੀਤਾ ਗਿਆ ਸੀ।

What do you think?

Comments

Leave a Reply

Your email address will not be published. Required fields are marked *

Loading…

0
Punjab Civil Secretariat Employees Return Home After Collective Walkout

ਸਮੂਹਿਕ ਵਾਕਆਊਟ ਕਰਕੇ ਘਰ੍ਹਾਂ ਨੂੰ ਪਰਤੇ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ

Captain Amarinder Singh

ਪੰਜਾਬ ਵਜ਼ਾਰਤ ਵੱਲੋਂ ਡਾ.ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਹਰੀ ਝੰਡੀ