ਆਪ ਵਲੋਂ ਨੌਜਵਾਨ ਆਗੂ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

  • ਸੰਦੀਪ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੇ ਇਕ ਮਿਹਨਤੀ ਅਤੇ ਨਿਰਧਡ਼ਕ ਆਗੂ ਗਵਾ ਲਿਆ- ਭਗਵੰਤ ਮਾਨ
  • ਪਾਰਟੀ ਸਿੰਗਲਾ ਪਰਿਵਾਰ ਦੇ ਨਾਲ ਦੁੱਖ ਚ ਸ਼ਰੀਕ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸੰਗਰੂਰ, 11 ਮਈ 2021 – ਆਮ ਆਦਮੀ ਪਾਰਟੀ ਨੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪਾਰਟੀ ਅਤੇ ਸਮਾਜ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਿੰਗਲਾ ਅਤੇ ਸਾਥੀਆਂ ਦੀ ਬੇਵਕਤੀ ਮੌਤ ਉੱਤੇ ਦੁੱਖ ਜ਼ਾਹਿਰ ਕਰਦਿਆਂ ਇਸ ਨੂੰ ਪਰਿਵਾਰ ਅਤੇ ਪਾਰਟੀ ਲਈ ਅਸਹਿਣ ਯੋਗ ਪੀੜ ਕਰਾਰ ਦਿੱਤਾ ਹੈ।

ਮਾਨ ਨੇ ਕਿਹਾ ਕਿ ਸਿੰਗਲਾ ਪਾਰਟੀ ਦੇ ਇਕ ਨਿਰਧਡ਼ਕ ਅਤੇ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਦੀ ਭਲਾਈ ਲਈ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ ਦੇ ਜਾਣ ਨਾਲ ਪਾਰਟੀ ਦੇ ਧਰਾਤਲ ਨਾਲ ਜੁੜੇ ਹੋਏ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਆਗੂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।

ਹਰਪਾਲ ਸਿੰਘ ਚੀਮਾ ਨੇ ਸਿੰਗਲਾ ਦੀ ਬੇਵਕਤੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿਚ ਸਿੰਗਲਾ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਜਿਹੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੋਂ ਪਰਿਵਾਰ ਨੂੰ ਇਸ ਅਸਹਿ ਅਤੇ ਅਕਹਿ ਦੁੱਖ ਨੂੰ ਝੱਲਣ ਦਾ ਬਲ ਬਖਸ਼ੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

ਲੜਕੀ ਕਰਵਾਉਣਾ ਚਾਹੁੰਦੀ ਸੀ ਪ੍ਰੇਮ ਵਿਆਹ, ਪਿਓ ਨੇ ਕੀਤਾ ਕਤਲ, ਪੁਲਿਸ ਨੇ ਕੀਤਾ ਪਰਚਾ