- ਵੇਚੇ ਜਾਣ ‘ਤੇ ਦੁਕਾਨਦਾਰ ਵਿਰੁੱਧ ਕੀਤੀ ਜਾਵੇਗੀ ਕਾਰਵਾਈ
ਫ਼ਰੀਦਕੋਟ, 3 ਅਗਸਤ 2023 – ਪੰਜਾਬ ਸਰਕਾਰ ਨੇ ਬਾਸਮਤੀ ਦੀ ਫਸਲ ਦੀ ਗੁਣਵੱਤਾ ਸੁਧਾਰਨ ਲਈ 10 ਕੀਟਨਾਸ਼ਕਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਫ਼ਰੀਦਕੋਟ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ਵਿੱਚ ਐਸਫ਼ੈਟ, ਬਿਊਪਰੋਸ਼ੀਨ, ਕਲੋਰਪਾਈਰੀਫ਼ੋਸ, ਹੈਕਸਾਕੋਨਾਜ਼ੋਲ, ਪ੍ਰੋਪੀਕੋਨਾਜ਼ੋਲ, ਥਿਆਮੇਥੋਕਸਮ, ਪ੍ਰੋਫਿਨਾਵਸ, ਇਮੀਡਾਕਲੋਪ੍ਰਿਡ, ਕਾਰਬੈਂਡਾਜ਼ਿਮ, ਟ੍ਰਾਈਸਾਈਕਲੋਜ਼ੋਲ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਬਾਸਮਤੀ ‘ਤੇ ਉਪਰੋਕਤ ਕੀਟਨਾਸ਼ਕਾਂ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।
ਡਾ: ਗਿੱਲ ਨੇ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਅਤੇ ਸੋਸ਼ਲ ਮੀਡੀਆ ਰਾਹੀਂ ਕਿਸਾਨ ਵੀਰਾਂ ਨੂੰ ਇਨ੍ਹਾਂ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਵਧੀਆ ਗੁਣਵੱਤਾ ਵਾਲੀ ਬਾਸਮਤੀ ਪੈਦਾ ਕਰਕੇ ਵਿਦੇਸ਼ਾਂ ਵਿੱਚ ਨਿਰਯਾਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਾਰੇ ਕੀਟਨਾਸ਼ਕ ਵਿਕਰੇਤਾਵਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਹ ਇਨ੍ਹਾਂ 10 ਪਾਬੰਦੀਸ਼ੁਦਾ ਕੀਟਨਾਸ਼ਕਾਂ ਨੂੰ ਬਾਸਮਤੀ ਵਿੱਚ ਵਰਤਣ ਲਈ ਨਾ ਵੇਚੇ ਅਤੇ ਜੇਕਰ ਉਸ ਨੇ ਇਹ ਦਵਾਈਆਂ ਕਿਸੇ ਹੋਰ ਫ਼ਸਲ ‘ਤੇ ਵੇਚਣੀਆਂ ਹਨ ਤਾਂ ਉਸ ਫ਼ਸਲ ਦਾ ਨਾਮ ਬਿੱਲ ਬੁੱਕ ਵਿੱਚ ਦਰਜ ਕੀਤਾ ਜਾਵੇ। ਜਿਸ ਲਈ ਕੀਟਨਾਸ਼ਕ ਵੇਚੀ ਜਾਣੀ ਹੈ। ਉਹਨਾਂ ਦੀਆਂ ਦਵਾਈਆਂ ਦੇ ਰਿਕਾਰਡ ਨੂੰ ਕਾਇਮ ਰੱਖੋ। ਉਨ੍ਹਾਂ ਕਿਹਾ ਕਿ ਜੇਕਰ ਕੋਈ ਡੀਲਰ ਇਸ ਕੰਮ ਵਿੱਚ ਲਾਪ੍ਰਵਾਹੀ ਕਰਦਾ ਹੈ ਤਾਂ ਉਸ ਖ਼ਿਲਾਫ਼ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।