ਚੰਡੀਗੜ੍ਹ, 27 ਜੂਨ 2021 – ਚੰਡੀਗੜ੍ਹ ਪੁਲਿਸ ਵੱਲੋਂ ਲੱਖਾ ਸਿਧਾਣਾ, ਜੱਸ ਬਾਜਵਾ, ਸੋਨੀਆ ਮਾਨ ਤੇ ਕਿਸਾਨ ਆਗੂ ਦੀਪ ਰਾਜਿੰਦਰ ਸਿੰਘਵਾਲਾ, ਬਲਦੇਵ ਸਿੰਘ ਸਿਰਸਾ ਅਤੇ ਕਈ ਹੋਰ ਅਣਪਛਾਤੇ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਗਏ ਹਨ। ਪੁਲਿਸ ਨੇ ਇਲਜ਼ਾਮ ਲਾਇਆ ਹੈ ਕਿ ਇਹਨਾਂ ਵੱਲੋਂ ਕਿਸਾਨਾਂ ਨੂੰ ਬੈਰੀਕੇਡ ਤੋੜਣ ਲਈ ਉਕਸਾਇਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹਨਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ 26 ਜੂਨ ਨੂੰ ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਰਾਜਪਾਲ ਨੂੰ ਮੰਗ ਪੱਤਰ ਦੇਣ ਪਹੁੰਚੇ ਹੋਏ ਸਨ ਜਿਹਨਾਂ ਨੂੰ ਪੁਲਿਸ ਨੇ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਸੀ ਪਰ ਇਸ ਮੌਕੇ ਚੰਡੀਗੜ੍ਹ ਪੁਲਿਸ ਕਿਸਾਨਾਂ ਅੱਗੇ ਬੇਵੱਸ ਨਜ਼ਰ ਆਈ। ਪੁਲਿਸ ਨੇ ਇਲਜ਼ਾਮ ਲਾਇਆ ਹੈ ਕਿ ਇਹਨਾਂ ਵੱਲੋਂ ਕਿਸਾਨਾਂ ਨੂੰ ਬੈਰੀਕੇਡ ਤੋੜਣ ਲਈ ਉਕਸਾਇਆ ਸੀ। ਜਿਸ ਤੋਂ ਬਾਅਦ ਕਿਸਾਨ ਸਾਰੀਆਂ ਰੋਕਾਂ ਤੋੜ ਚੰਡੀਗੜ੍ਹ ਅੰਦਰ 7 ਕਿਲੋਮੀਟਰ ਤੱਕ ਲੰਘ ਆਏ।