ਨਵੀਂ ਦਿੱਲੀ, 10 ਅਪ੍ਰੈਲ 2021 – ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 125 ਦਿਨਾਂ ਤੋਂ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜੱਥੇਬੰਦੀਆਂ ਨੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਹੁਣ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ 24 ਘੰਟੇ ਲਈ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ 10 ਅਪ੍ਰੈਲ ਸਵੇਰੇ 8 ਵਜੇ ਤੋਂ 11 ਅਪ੍ਰੈਲ ਸਵੇਰੇ 8 ਵਜੇ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਸੀ।
ਇਸ ਦੇ ਨਾਲ ਹੀ ਕਿਸਾਨਾਂ ਦੇ ਇਸ ਐਕਸ਼ਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਸੈਨਿਕਾਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਹੈ। ਇਸ ਦੌਰਾਨ ਹੀ ਕਿਸਾਨਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਜੇਕਰ ਔਰਤਾਂ ਦੀ ਗੱਡੀ ਫਸ ਜਾਂਦੀ ਹੈ ਤਾਂ ਉਨ੍ਹਾਂ ਹੇਠਾਂ ਉਤਰਨ ਦੀ ਛੂਟ ਦਿੱਤੀ ਜਾਵੇਗੀ। ਸ਼ਵ-ਵਾਹਨ ਵੀ ਨਹੀਂ ਰੋਕੇ ਜਾਣਗੇ। ਐਂਬੂਲੈਂਸ ਨੂੰ ਰਸਤਾ ਦਿੱਤਾ ਜਾਵੇਗਾ, ਇਸ ਵਿਚ ਕਿਸਾਨ ਵਰਕਰ ਮਦਦ ਵੀ ਕਰਨਗੇ। ਵਿਆਹ ਵਾਲੀਆਂ ਗੱਡੀਆਂ ਨੂੰ ਬਿਲਕੁਲ ਨਹੀਂ ਰੋਕਿਆ ਜਾਵੇਗਾ। ਦੁੱਧ ਤੇ ਸਬਜ਼ੀ ਸਮੇਤ ਹੋਰ ਜ਼ਰੂਰੀ ਵਸਤਾਂ ਵਾਲੇ ਵਾਹਨਾਂ ਨੂੰ ਆਵਾਜਾਈ ਦੀ ਛੋਟ ਹੈ।