- ਬੋਗਸ ਬਿਲਿੰਗ ਵਿਰੁੱਧ ਪੰਜਾਬ ਸਰਕਾਰ ਨੇ ਜੀਰੋ ਟੋਲਰੈਂਸ ਨੀਤੀ ਅਪਣਾਈ : ਆਸ਼ੂ
ਚੰਡੀਗੜ੍ਹ, 10 ਅਪ੍ਰੈਲ 2021 – ਦੂਜੇ ਰਾਜਾਂ ਤੋਂ ਕਣਕ ਲਿਆ ਕੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰਵਾ ਦਿੱਤੇ ਗਏ ਹਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਬਠਿੰਡਾ ਦੀ ਦਾਣਾ ਮੰਡੀ ਵਿੱਚ ਸਥਿਤ ਮੈਸ: ਬਾਬੂ ਰਾਮ ਅਸ਼ੋਕ ਕੁਮਾਰ ਅਤੇ ਲਕਸ਼ਮੀ ਆਇਲ ਮਿਲ ਦੀ ਫੜ ‘ਤੇ 8000 ਦੇ ਕਰੀਬ ਗੱਟੇ ਕਣਕ ਪਏ ਹੋਏ ਸਨ ਜਿਸ ਤੇ ਉਥੇ ਮੋਜੂਦ ਲੇਬਰ ਤੋਂ ਪੁਛਗਿੱਛ ਕੀਤੀ ਗਈ ਤਾਂ ਇਹ ਪਤਾ ਲੱਗਿਆ ਕਿ ਇਹ ਕਣਕ ਉਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਗਈ ਹੈ ਅਤੇ ਇਥੇ ਐਮ.ਐਸ. ਪੀ. ਤੇ ਵੇਚੀ ਜਾਣੀ ਹੈ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫਰਮਾਂ ਦੇ ਗੁਦਾਮਾਂ ਤੋਂ 17000 ਗੱਟੇ ਕਣਕ ਬਰਾਮਦ ਕੀਤੇ ਗਏ।
ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜਪੁਰ ਜ਼ਿਲ੍ਹੇ ਦੀ ਬੁਗਾ ਮੰਡੀ ਵਿਚ ਸਥਿਤ ਕਿਸਨ ਟ੍ਰੇਨਿੰਗ ਕੰਪਨੀ ਦੇ ਫੜ ਤੋਂ ਵੀ 8000-9000 ਗੱਟੇ ਬਰਾਮਦ ਹੋਏ ਹਨ ।
ਉਨ੍ਹਾਂ ਕਿਹਾ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਫਰਮਾਂ ਵਿਰੁੱਧ ਪਰਚੇ ਦਰਜ ਕਰਵਾ ਦਿੱਤੇ ਗਏ ਹਨ।
ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਪਾਰੀ ਅਤੇ ਮੁਲਾਜਮ ਵਲੋਂ ਕਣਕ ਦੀ ਖਰੀਦ ਵਿਚ ਕੀਤੀ ਗਈ ਹੇਰਾਫੇਰੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਦੇ ਮਾਮਲਿਆ ਨੂੰ ਸਖਤੀ ਨਾਲ ਨਜਿੱਠਣ ਲਈ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ।
ਉਹਨਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਅਤੇ ਜ਼ਿਲ੍ਹਾ ਮੰਡੀ ਅਫਸਰਾਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਦੂਸਰੇ ਰਾਜਾਂ ਤੋਂ ਘਟ ਭਾਅ ਤੇ ਖਰੀਦ ਕੇ ਸੂਬੇ ਵਿਚ ਐਮ ਐਸ ਪੀ/ ਵੱਧ ਭਾਅ ਤੇ ਵੇਚਣ ਲਈ ਲਿਆਉਂਦੇ ਜਾ ਰਹੇ ਟਰੱਕ ਤੇ ਕੜੀ ਨਜਰ ਰੱਖੀ ਜਾਵੇ ਅਤੇ ਤੁਰੰਤ ਕਾਰਵਾਹੀ ਕੀਤੀ ਜਾਵੇ। ਉਹਨਾਂ ਨੇ ਦੱਸਿਆ ਕਿ ਇਸ ਮੰਤਵ ਲਈ ਵਿਸੇਸ ਦਾ ਗਠਨ ਕੀਤਾ ਗਿਆ ਹੈ ਜੋ ਅਚਨਚੇਤ ਚੈਕਿੰਗ ਕਰਨ ਗੀਆ ਅਤੇ ਜੇਕਰ ਕੋਈ ਵਿਅਕਤੀ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਕਣਕ ਨੂੰ ਸੂਬੇ ਵਿਚ ਲਈ ਲਿਆਉਂਦਾ ਹੈ ਤਾਂ ਉਸ ਨੂੰ ਉਤਰਨ ਨਾ ਦਿੱਤਾ ਜਾਵੇ ਅਤੇ ਦੂਸਰੇ ਰਾਜਾਂ ਤੋਂ ਆਉਣ ਵਾਲੀਆਂ ਸੜਕਾਂ ਤੇ ਪੁਲਿਸ ਦੇ ਵਿਸੇਸ ਨਾਕੇ ਸਥਾਪਤ ਕੀਤੇ ਜਾਣਗੇ ਤਾਂ ਜੋ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਕਣਕ ਖਰੀਦ ਕੇ ਲਿਆਉਣ ਵਾਲੇ ਟਰੱਕਾਂ ਨੂੰ ਰੋਕਿਆ ਜਾ ਸਕੇ।