ਕਿਸਾਨਾਂ ਦੇ ਕੇਸ ਲੜਨ ਵਾਲੀ ਵਕੀਲਾਂ ਦੀ 150 ਮੈਂਬਰੀ ਟੀਮ ਨੇ ਰਾਜੇਵਾਲ ਦਾ ਬਿਆਨ ਮੰਦਭਾਗਾ ਦੱਸਿਆ, ਕਿਹਾ ਤੱਥ ਚੈਕ ਕਰਨ ਰਾਜੇਵਾਲ

  • ਕਿਹਾ ਕਿ ਰਾਜੇਵਾਲ ਗਲਤ ਫਹਿਮੀ ਦਾ ਸ਼ਿਕਾਰ, ਕਿਸਾਨ ਮੋਰਚੇ ਨੇ ਖੁਦ ਸਮੇਂ ਸਮੇਂ ’ਤੇ ਦਿੱਲੀ ਗੁਰਦੁਆਰਾ ਕਮੇਟੀ ਦਾ ਧੰਨਵਾਦ ਕੀਤਾ : ਐਡਵੋਕੇਟ ਵਰਿੰਦਰ ਸੰਧੂ, ਰਵਿੰਦਰ ਕੌਰ ਬੱਤਰਾ
  • ਰਾਜੇਵਾਲ ਨੂੰ ਤੱਥ ਚੈਕ ਕਰਨ ਮਗਰੋਂ ਬਿਆਨ ਵਾਪਿਸ ਲੈਣ ਦੀ ਕੀਤੀ ਅਪੀਲ
  • ਕਿਹਾ ਕਿ ਕਿਸਾਨਾਂ ਬਾਰੇ ਅਦਾਲਤੀ ਹੁਕਮਾਂ ਵਿਚ ਕਮੇਟੀ ਦੇ ਵਕੀਲਾਂ ਦੇ ਨਾਂ ਬਕਾਇਦਾ ਦਰਜ

ਨਵੀਂ ਦਿੱਲੀ, 10 ਅਪ੍ਰੈਲ 2021 – ਦਿੱਲੀ ਪੁਲਿਸ ਵੱਲੋਂ ਗਿ੍ਰਫਤਾਰ ਕੀਤੇ ਕਿਸਾਨਾਂ ਨੁੰ ਰਿਹਾਅ ਕਰਵਾਉਣ ਵਾਲੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਬਣਾਈ ਵਕੀਲਾਂ ਦੀ ਟੀਮ ਨੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਿੱਤੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਕਿਸਾਨਾਂ ਦੀ ਰਿਹਾਈ ਵਿਚ ਦਿੱਲੀ ਕਮੇਟੀ ਦੀ ਭੂਮਿਕਾ ਬਾਰੇ ਜਿਥੇ ਖੁਦ ਸੰਯੁਕਤ ਕਿਸਾਨ ਮੋਰਚਾ ਸਮੇਂ ਸਮੇਂ ’ਤੇ ਆਪਣੇ ਫੇਸਬੁੱਕ ਪੇਜ਼ ’ਤੇ ਜਾਣਕਾਰੀ ਸਾਂਝੀ ਕਰਦਾ ਰਿਹਾ ਹੈ, ਉਥੇ ਹੀ ਅਦਾਲਤੀ ਹੁਕਮਾਂ ਵਿਚ ਵਕੀਲਾਂ ਦਾ ਨਾਂ ਬਕਾਇਦਾ ਦਰਜ ਹਨ।

ਅੱਜ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਚ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਐਡਵੋਕੇਟ ਵਰਿੰਦਰ ਸਿੰਘ ਸੰਧੂ ਤੇ ਰਵਿੰਦਰ ਕੌਰ ਬੱਤਰਾ ਦੀ ਅਗਵਾਈ ਵਿਚ ਵਕੀਲਾਂ ਦੀ ਟੀਮ ਨੇ ਦੱਸਿਆ ਕਿ ਇਹ ਟੀਮ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਕਹਿਣ ’ਤੇ ਗਠਿਤ ਕੀਤੀਗਈਸੀ ਜਿਸ ਵਿਚ ਐਡਵੋਕੇਟ ਰਵਿੰਦਰ ਕੌਰ ਬੱਤਰਾ ਤੇ ਹੋਰਨਾਂ ਨੂੰ ਮੁਖੀ ਵਜੋਂ ਜ਼ਿੰਮੇਵਾਰ ਸੌਂਪੀ ਗਈ ਸੀ।

ਉਹਨਾਂ ਦੱਸਿਆ ਕਿ ਇਸ ਟੀਮ ਵੱਲੋੋਂ ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਭੰਗੂ ਨਾਲ ਸਮੇਂ ਸਮੇਂ ਮੁਲਾਕਾਤਾਂ ਵੀ ਕੀਤੀਆਂ ਜਾਂਦੀਆਂ ਰਹੀਆਂ, ਕੇਸਾਂ ਦੇ ਵੇਰਵੇ ਵੀ ਸਾਂਝੇ ਕੀਤੇ ਜਾਂਦੇ ਰਹੇ ਤੇ ਖੁਦ ਐਡਵੋਕੇਟ ਭੰਗੂ ਤੇ ਮੋਰਚੇ ਵੱਲੋਂ ਆਪਣੇ ਸੰਯੁਕਤ ਕਿਸਾਨ ਮੋਰਚੇ ਦੇ ਫੇਸਬੁੱਕ ਪੇਜ ਅਤੇ ਇੰਸਟਾਗ੍ਰਾਮ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਕਮੇਟੀ ਦਾ ਧੰਨਵਾਦ ਵੀ ਕੀਤਾ ਜਾਂਦਾ ਰਿਹਾ ਹੈ। ਉਹਨਾਂ ਨੇ ਮੌਕੇ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਫੇਸਬੁੱਕ ਪੇਜ ਦੀਆਂ ਕੁਝ ਪੋਸਟਾਂ ਵੀ ਵਿਖਾਈਆਂ ਤੇ ਮੀਡੀਆ ਨੂੰ ਜਾਰੀ ਵੀ ਕੀਤੀਆਂ। ਉਹਨਾਂ ਦੱਸਿਆ ਕਿ 150 ਮੈਂਬਰੀ ਇਸ ਵਕੀਲਾਂ ਦੀ ਟੀਮ ਵੱਲੋਂ ਸਾਰੇ ਕੇਸ ਮੁਫਤ ਲੜੇ ਗਏ ਤੇ ਕੋਈ ਫੀਸ ਨਹੀਂ ਲਈ ਗਈ। ਉਹਨਾਂ ਇਹ ਵੀ ਦੱਸਿਆ ਕਿ ਕਿਸਾਨ ਮੋਰਚੇ ਵੱਲੋਂ ਉਹਨਾਂ ਨੁੰ ਸਨਮਾਨਤ ਕਰਨ ਲਈ ਸੱਦਾ ਦਿੱਤਾ ਗਿਆ ਸੀ ਪਰ ਸਾਰੇ ਨੌਜਵਾਨ ਵਕੀਲਾਂ ਨੇ ਕਿਹਾ ਸੀ ਕਿ ਜਦੋਂ ਤੱਕ ਸਾਰੇ ਰਿਹਾਅ ਨਹੀਂ ਹੋ ਜਾਂਦੇ, ਉਦੋਂ ਤੱਕ ਸਨਮਾਨ ਨਹੀਂ ਕਰਵਾਉਣਗੇ।

ਸਵਾਲਾਂ ਦੇ ਜਵਾਬ ਦਿੰਦਿਆਂ ਐਡਵੋਕੇਟ ਸੰਧੂ ਤੇ ਐਡਵੋਕੇਟ ਰਵਿੰਦਰ ਕੌਰ ਬੱਤਰਾ ਨੇ ਦੱਸਿਆ ਕਿ ਕਮੇਟੀ ਵੱਲੋਂ ਹੁਣ ਤੱਕ ਲੋੜਵੰਦ ਕਿਸਾਨਾਂ ਦੀਆਂ ਜ਼ਮਾਨਤਾਂ ਭਰਨ ਵਾਸਤੇ ਐਫ ਡੀ ਆਰ ਦੇ ਰੂਪ ਵਿਚ ਵੱਡੇ ਪੱਧਰ ’ਤੇ ਰਕਮ ਖਰਚ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਿਰਸਾ ਵੱਲੋਂ ਵਕੀਲਾਂ ਨੂੰ ਆਪਣੇ ਦਫਤਰ ਦੇ ਰੂਪ ਵਿਚ ਬੁਨਿਆਦੀ ਢਾਂਚਾ ਤੇ ਹੋਰ ਸਹੂਲਤਾਂ ਦੇਣ ਦੇ ਨਾਲ ਨਾਲ ਹਰ ਤਰੀਕੇ ਦਾ ਸਾਥ ਦਿੱਤਾ ਗਿਆ ਤੇ ਸ੍ਰੀ ਸਿਰਸਾ ਨੇ ਸੰਯੁਕਤ ਕਿਸਾਨ ਮੋਰਚੇ ਨੁੰ ਵੀ ਆਪਣਾ ਦਫਤਰ ਵਰਤਣ ਦੀ ਇਜਾਜ਼ਤ ਦਿੱਤੀ ਸੀ ਤੇ ਮੋਰਚੇ ਨੇ ਇਸ ਲੀਗਲ ਟੀਮ ਨੇ ਸਿਰਸਾ ਦੇ ਦਫ਼ਤਰ ਦੀ ਵਰਤੋਂ ਵੀ ਕੀਤੀ ਹੈ।

ਵਕੀਲਾਂ ਨੇ ਮੁੜ ਦੁਹਰਾਇਆ ਕਿ ਉਹਨਾਂ ਵੱਲੋਂ ਕੇਸ ਲੜਨ ਦਾ ਮਕਸਦ ਸਿਰਫ ਸੰਯੁਕਤ ਕਿਸਾਨ ਮੋਰਚੇ ਨੁੰ ਮਜ਼ਬੂਤ ਕਰਨਾ ਸੀ ਅਤੇ ਅੱਜ ਦੀ ਪ੍ਰੈਸ ਕਾਨਫ਼ਰੰਸ ਦਾ ਮਕਸਦ ਬਲਬੀਰ ਸਿੰਘ ਰਾਜੇਵਾਲ ਇਹ ਬੇਨਤੀ ਕਰਨਾ ਹੈ ਕਿ ਉਹ ਆਪਣੀ ਲੀਗਲ ਟੀਮ ਤੋਂ ਤੱਥ ਚੈਕ ਕਰ ਲੈਣ ਅਤੇ ਆਪਣਾ ਬਿਆਨ ਵਾਪਿਸ ਲੈਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡੀ.ਏ.ਪੀ. ਵਿੱਚ 1400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨ ਵਿਰੋਧੀ – ਰੰਧਾਵਾ

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਕਲੀਨ ਚਿੱਟ ਦੇਣ ਮਗਰੋਂ ਪੀੜਤਾ ਨੇ ਜਥੇਦਾਰ ਨੂੰ ਲਿਖਿਆ ਖਤ