ਕਣਕ ਦੇ ਬੀਜ ਦਾ ਬਦਲਾਅ ਅਤੇ ਡੇਅਰੀ ਫਾਰਮ ਲਈ ਸਰਕਾਰ ਖਰਚਣ ਲਗੀ 430 ਕਰੋੜ ਰੁਪਏ

ਸੂਬੇ ਵਿੱਚ ਖੇਤੀਬਾੜੀ ਅਤੇ ਸਹਾਇਕ ਸੈਕਟਰਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ 430 ਕਰੋੜ ਰੁਪਏ ਖਰਚਣ ਦੀ ਤਿਆਰੀ ਵਿੱਚ ਹੈ। 430 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨਾਂ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.) ਦੀ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ ਦੀ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਿੱਤੀ ਗਈ।

ਵੱਖ-ਵੱਖ ਖੇਤਰ ਨਾਲ ਸਬੰਧਤ ਪ੍ਰਵਾਨਿਤ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਦੇ 5, ਬਾਗਬਾਨੀ ਦੇ 6, ਪੰਜਾਬ ਐਗਰੋ ਦੇ 5, ਮਾਰਕਫੈੱਡ ਦੇ 2, ਡੇਅਰੀ ਵਿਕਾਸ ਦੇ 3 ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ 9 ਪ੍ਰਾਜੈਕਟ ਸ਼ਾਮਲ ਹਨ। ਇਹ ਸਾਰੇ ਪ੍ਰਾਜੈਕਟ ਸੂਬੇ ਵਿੱਚ ਲਾਗੂ ਕੀਤੇ ਜਾਣਗੇ। ਇਸ ਦੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਕਣਕ ਦੇ ਬੀਜ ਦਾ ਬਦਲਾਅ, ਖੇਤੀ ਵਿਭਿੰਨਤਾ ਅਤੇ ਫਸਲਾਂ ਤੇ ਜਾਨਵਰਾਂ ਸਬੰਧੀ ਖੋਜ ਪ੍ਰਾਜੈਕਟਾਂ ਤੋਂ ਇਲਾਵਾ ਪਲਾਂਟ ਹੈਲਥ ਕਲੀਨਿਕ ਸੂਬੇ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰਾਜੈਕਟਾਂ ਵਿੱਚ ਸ਼ਾਮਲ ਹਨ।

ਉਨਾਂ ਕਿਹਾ ਕਿ ਸੂਬੇ ਨੂੰ ਆਰ.ਕੇ.ਵੀ.ਵਾਈ. ਸਕੀਮ ਅਧੀਨ ਪ੍ਰਾਜੈਕਟਾਂ ਰਾਹੀਂ ਖੇਤੀਬਾੜੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਇਹ ਸਕੀਮ 60:40 ਦੇ ਅਨੁਪਾਤ ਨਾਲ ਚੱਲ ਰਹੀ ਹੈ। ਵਿਨੀ ਮਹਾਜਨ ਨੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਪੰਜਾਬ ਵਿਚ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਕਰਨਗੇ ਬਲਕਿ ਖੇਤੀਬਾੜੀ ਪ੍ਰਧਾਨ ਸੂਬੇ ਵਿਚ ਖੇਤੀਬਾੜੀ ਦੀ ਵਿਕਾਸ ਦਰ ਨੂੰ ਵੀ ਹੁਲਾਰਾ ਦੇਣਗੇ।

ਉਨਾਂ ਕਿਹਾ ਕਿ ਇਨਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਫੰਡਾਂ ਨੂੰ ਛੇਤੀ ਜਾਰੀ ਕਰਨ ਦੀ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਪਹਿਲ ਦੇ ਅਧਾਰ ‘ਤੇ ਫੰਡ ਮੁਹੱਈਆ ਕਰਵਾਏ ਜਾਣਗੇ। ਮੁੱਖ ਸਕੱਤਰ ਨੇ ਸਬੰਧਤ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਵਿੱਤੀ ਵਰੇ ਦੇ ਬਕਾਇਆ ਪ੍ਰਾਜੈਕਟਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਅਤੇ ਵਰਤੋਂ ਸਬੰਧੀ ਸਰਟੀਫਿਕੇਟ ਤੁਰੰਤ ਭੇਜਣ ਤਾਂ ਜੋ ਨਵੇਂ ਮਨਜੂਰਸੁਦਾ ਪ੍ਰਾਜੈਕਟਾਂ ਲਈ ਭਾਰਤ ਸਰਕਾਰ ਵੱਲੋਂ ਫੰਡ ਜਲਦ ਪ੍ਰਾਪਤ ਕੀਤੇ ਜਾ ਸਕਣ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟੋਕੀਓ ਓਲੰਪਿਕ ‘ਚ ਮੈਰੀ ਕੌਮ ਅਤੇ ਮਨਪ੍ਰੀਤ ਸਿੰਘ ਕਰਨਗੇ ਭਾਰਤ ਦੀ ਅਗਵਾਈ

ਮਾਝੇ ਤੇ ਦੋਆਬੇ ‘ਚ ਆਉਂਦਾ ਸੀ ਅਫਗਾਨਿਸਤਾਨੀ ਨਸ਼ਾ ! ਪੁਲਿਸ ਨੇ ਦਿੱਲੀ ਜਾ 4 ਅਫ਼ਗਾਨੀ ਕੀਤੇ ਗ੍ਰਿਫਤਾਰ