ਚੰਡੀਗੜ੍ਹ, 18 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਰਾਸਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਇਕੱਠੇ ਹਮਲਾ ਬੋਲਿਆ। ਕੇਜਰੀਵਾਲ ਨੇ ਅਕਾਲੀ-ਕਾਂਗਰਸ ਅਤੇ ਭਾਜਪਾ ‘ਤੇ ਮਿਲੀਭੁਗਤ ਦਾ ਦੋਸ ਲਗਾਇਆ ਅਤੇ ਕਿਹਾ ਕਿ ਤਿੰਨੇ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ।
ਕੇਜਰੀਵਾਲ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ‘ਚੋਂ ਭ੍ਰਿਸਟਾਚਾਰ ਅਤੇ ਮਾਫੀਆ ਨੂੰ ਖਤਮ ਕਰਨਾ ਹੈ। ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਡਾਕਟਰੀ ਸੇਵਾਵਾਂ ਦੇਣਾ ਹੈ। ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੀ ਹਾਲਤ ਨੂੰ ਸੁਧਾਰਨਾ ਹੈ। ਬਿਜਲੀ-ਪਾਣੀ ਦੀ ਸਮੱਸਿਆ ਨੂੰ ਦੂਰ ਕਰਨੀ ਹੈ ਅਤੇ ਨੌਜਵਾਨਾਂ ਨੂੰ ਨਸਅਿਾਂ ਦੇ ਚੁੰਗਲ ‘ਚੋਂ ਕੱਢ ਕੇ ਚੰਗੀ ਸਿੱਖਿਆ ਤੇ ਰੁਜਗਾਰ ਦੇਣਾ ਹੈ। ਦੂਜੇ ਪਾਸੇ ਕਾਂਗਰਸ-ਅਕਾਲੀ ਅਤੇ ਭਾਜਪਾ ਦਾ ਮਕਸਦ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਹਰਾਉਣਾ ਹੈ।
ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਸਾਡੀ ਇਮਾਨਦਾਰ ਰਾਜਨੀਤੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ ਤਾਂ ਤੁਸੀਂ ਵੀ ਇਨਾਂ ਦੀ ਲੁੱਟ ਅਤੇ ਭ੍ਰਿਸਟਾਚਾਰ ਦੀ ਰਾਜਨੀਤੀ ਨੂੰ ਹਰਾਉਣ ਲਈ ਇਕੱਠੇ ਹੋ ਜਾਓ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਸਾਨੂੰ ਪੰਜਾਬ ਨੂੰ ਬਚਾਉਣ ਲਈ ਵੋਟ ਪਾਉਣੀ ਹੈ। ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਵੋਟ ਪਾਉਣੀ ਹੈ। ਭ੍ਰਿਸਟਾਚਾਰ ਅਤੇ ਮਾਫੀਆ ਨੂੰ ਖਤਮ ਕਰਨ ਲਈ ਵੋਟ ਪਾਉਣੀ ਹੈ।
ਵੀਰਵਾਰ ਨੂੰ ਕੇਜਰੀਵਾਲ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਨ ਲਈ ਪਠਾਨਕੋਟ ਪੁੱਜੇ ਸਨ। ਇੱਥੇ ਉਨਾਂ ਨੇ ਸੁਜਾਨਪੁਰ ਤੋਂ ‘ਆਪ’ ਉਮੀਦਵਾਰ ਅਮਿਤ ਸਿੰਘ ਮੰਟੋ, ਭੋਆ ਤੋਂ ਉਮੀਦਵਾਰ ਲਾਲ ਚੰਦ ਕਟਾਰੂਚੱਕ ਅਤੇ ਪਠਾਨਕੋਟ ਤੋਂ ‘ਆਪ’ ਉਮੀਦਵਾਰ ਵਿਭੂਤੀ ਸਰਮਾ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਮਿਲ ਕੇ ਸਿਰਫ ਮੈਨੂੰ ਅਤੇ ਭਗਵੰਤ ਮਾਨ ਨੂੰ ਗਾਲਾਂ ਕੱਢ ਰਹੀਆਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਿਅੰਕਾ ਗਾਂਧੀ ਆਪਣੀਆਂ ਸਾਰੀਆਂ ਮੀਟਿੰਗਾਂ ਵਿੱਚ ਸਿਰਫ ਮੈਨੂੰ ਅਤੇ ਭਗਵੰਤ ਮਾਨ ਨੂੰ ਗਾਲਾਂ ਕੱਢਦੇ ਹਨ, ਪਰ ਸੁਖਬੀਰ ਬਾਦਲ ਨੂੰ ਕੁਝ ਨਹੀਂ ਬੋਲਦੇ। ਸੁਖਬੀਰ ਬਾਦਲ ਵੀ ਮੈਨੂੰ ਅਤੇ ਮਾਨ ਨੂੰ ਗਾਲਾਂ ਕੱਢਦੇ ਹਨ, ਪਰ ਉਹ ਆਪਣੀਆਂ ਪੁਰਾਣੀਆਂ ਭਾਈਵਾਲ ਭਾਜਪਾ ਅਤੇ ਕਾਂਗਰਸ ਨੂੰ ਨਹੀਂ ਦਿੰਦੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸਾਹ ਵੀ ਆਪਣੀਆਂ ਮੀਟਿੰਗਾਂ ‘ਚ ਸਾਨੂੰ ਗਾਲਾਂ ਕੱਢ ਰਹੇ ਹਨ, ਉਹ ਸੁਖਬੀਰ ਬਾਦਲ ‘ਤੇ ਕੁਝ ਨਹੀਂ ਬੋਲਦੇ।
ਕੇਜਰੀਵਾਲ ਨੇ ਦੋਸ ਲਾਇਆ ਕਿ ਤਿੰਨੋਂ ਪਾਰਟੀਆਂ ਸਾਡੇ ਵਿਰੁੱਧ ਸਾਜਸਿਾਂ ਰਚ ਰਹੀਆਂ ਹਨ ਅਤੇ ਕਿਸੀ ਵੀ ਤਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣਾ ਚਾਹੁੰਦੀਆਂ ਹਨ। ਜਿਸ ਤਰਾਂ ਇਹ ਲੋਕ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ, ਉਸੇ ਤਰਾਂ ਅੱਗੇ ਵੀ ਲੁੱਟਣਾ ਚਾਹੁੰਦੇ ਹਨ। ਤਿੰਨਾਂ ਪਾਰਟੀਆਂ ਨੇ ਹਮੇਸਾ ਆਪਸੀ ਸਮਝੌਤੇ ਨਾਲ ਸਰਕਾਰਾਂ ਬਣਾਈਆਂ ਅਤੇ ਮਿਲ ਕੇ ਪੰਜਾਬ ਨੂੰ ਲੁੱਟਿਆ। ਹੁਣ ਇਨਾਂ ਨੂੰ ਡਰ ਹੈ ਕਿ ਜੇਕਰ ਪੰਜਾਬ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਉਨਾਂ ਦੀ ਲੁੱਟ ਦਾ ਕਾਰੋਬਾਰ ਹਮੇਸਾ ਲਈ ਬੰਦ ਹੋ ਜਾਵੇਗਾ।