ਮੋਗਾ, 25 ਮਈ 2021 – ਮੋਗਾ ਦੇ ਪਿੰਡ ਕੋਕਰੀ ਬੇਨੀਹਾਲ ਵਿਚ ਇਕ ਨਿੱਜੀ ਐਂਬੂਲੈਂਸ ਚਲਾਕ ਕੋਰੋਨਾ ਮਰੀਜ਼ ਨੂੰ ਉਸ ਦੇ ਘਰ ਛੱਡਣ ਗਿਆ ਤਾਂ ਪਰਿਵਾਰ ਵਾਲਿਆਂ ਨੇ ਆਕਸੀਜਨ ਸਿਲੰਡਰ ਚੈੱਕ ਕਰਨ ਲਈ ਕਿਹਾ। ਇਸ ਦੌਰਾਨ ਆਕਸੀਜਨ ਸਿਲੰਡਰ ਫੱਟ ਗਿਆ ਅਤੇ ਐਂਬੂਲੈਂਸ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ
ਹਾਦਸੇ ਤੋਂ ਬਾਅਦ ਐਂਬੂਲੈਂਸ ਡਰਾਇਵਰ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ, ਜਿਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜਦ ਕਿ ਬਾਕੀ ਦੋ ਗੰਭੀਰ ਜ਼ਖ਼ਮੀ ਹੋ ਗਏ ਹਨ ਅਤੇ ਜੇਰੇ ਇਲਾਜ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ।