ਨਵੀਂ ਦਿੱਲੀ, 26 ਜੂਨ 2021 – ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਐਫ.ਆਈ.ਆਰ. ਨੰ 96, 2021 ‘ਤੇ ਸੁਣਵਾਈ ਕਰਦੇ ਹੋਏ ਮਾਮਲਾ 03.07.2021 ਲਈ ਮੁਲਤਵੀ ਕਰ ਦਿੱਤਾ ਹੈ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸਦੇ ਨਾਲ ਹੀ ਨਿਰਦੇਸ਼ ਦਿੱਤਾ ਹੈ ਕਿ ਅਗਲੀ ਸੁਣਵਾਈ ਤੱਕ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਣਾ ਚਾਹੀਦਾ।
ਅਦਾਲਤ ਵੱਲੋ ਇਸ ਮਾਮਲੇ ਦੀ ਸੁਣਵਾਈ 3 ਜੁਲਾਈ ਨੂੰ ਕੀਤੀ ਜਾਵੇਗੀ। ਦਰਅਸਲ, ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮੰਨ ਲਿਆ ਹੈ ਕਿ 26 ਜਨਵਰੀ ਨੂੰ ਲੱਖਾ ਸਿਧਾਣਾ ਲਾਲ ਕਿਲ੍ਹਾ ਨਹੀਂ ਗਿਆ ਸੀ। ਦਿੱਲੀ ਪੁਲਿਸ ਨੇ ਬੇਨਤੀਆਂ ਕਰਨ ਲਈ ਕੁਝ ਹੋਰ ਸਮਾਂ ਮੰਗਿਆ ਹੈ।