ਪੰਜਾਬ ‘ਚ ‘ਬ’ ਤੋਂ ਬਾਦਲ ਅਤੇ ‘ਬ’ ਤੋਂ ਬੇੜਾਗਰਕ : ਰਾਘਵ ਚੱਢਾ

  • ਦੋਵਾਂ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਦੇ ਬਾਦਲ
  • ਰਾਘਵ ਚੱਢਾ ਨੇ ਨਗਰ ਨਿਗਮ ਦੀਆਂ ਚੋਣਾਂ ਲਈ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ

ਚੰਡੀਗੜ੍ਹ/ਬਠਿੰਡਾ, 10 ਫਰਵਰੀ 2021 – ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਬਾਦਲਾਂ (ਦੋਵੇਂ ਅਕਾਲੀਆਂ ਅਤੇ ਕਾਂਗਰਸੀਆਂ ਪਾਰਟੀਆਂ) ਨੇ ਪੰਜਾਬ ਨੂੰ ਅੱਜ ਤਿਬਾਹੀ ਦੇ ਕੱਢੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਨੇ ਪੰਜਾਬ ਅਤੇ ਕੇਂਦਰ ਵਿੱਚ ਕਈ ਮੰਤਰੀ ਬਣਾਏ ਹਨ, ਖਾਸ ਕਰਕੇ ਬਾਦਲ ਪਰਿਵਾਰ ਦੇ ਮੈਂਬਰਾਂ ਨੂੰ ਪ੍ਰੰਤੂ ਉਨ੍ਹਾਂ ਨੇ ਬਠਿੰਡਾ ਲਈ ਕੁਝ ਨਹੀਂ ਕੀਤਾ। ਚੱਢਾ ਨੇ ਕਿਹਾ ਕਿ ਬਾਦਲਾਂ ਵੱਲੋਂ ਬਠਿੰਡਾ ਅਤੇ ਇਸ ਖੇਤਰ ਵਿਚ ਕੋਈ ਵੀ ਕਾਰਜ ਨਹੀਂ ਕੀਤਾ ਗਿਆ। ਜਦੋਂ ਕਿ ਲੋਕਾਂ ਨੇ ਇਨ੍ਹਾਂ ਨੂੰ ਵਾਰ-ਵਾਰ ਜਿਤਾਕੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦੋ ‘ਬ’ ਪੰਜਾਬ ਲਈ ਬਹੁਤ ਚਿੰਤਾਜਨਕ ਹਨ ‘ਬ’ ‘ਤੋਂ ਬਾਦਲ ਅਤੇ ‘ਬ’ ਤੋਂ ‘ਬੇੜਾਗਰਕ’।

ਰਾਘਵ ਚੱਢਾ ਸਥਾਨਕ ਨਗਰ ਨਿਗਮ ਦੀਆਂ ਚੋਣਾਂ ਲਈ ‘ਆਪ’ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਕਾਰ ਕਰਨ ਲਈ ਇਥੇ ਪਹੁੰਚੇ ਸਨ। ਉਨ੍ਹਾਂ ਵੱਲੋਂ ਬਠਿੰਡਾ ਵਿੱਚ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਇਸ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ ਅਤੇ ਸਥਾਨਕ ਵੋਟਰਾਂ ਨੇ ਭਰਵਾਂ ਹੁੰਗਾਰਾ ਦਿੱਤਾ।

ਬਾਦਲਾਂ ਉੱਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਬਰਾਬਰ ਦਾ ਹੀ ਦੋਸ਼ੀ ਹੈ, ਜੋ ਕਿ ਸਰਕਾਰੀ ਸਿਸਟਮ ਨੂੰ ਤਬਾਹ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਵਿੱਚ ਸਥਾਪਤ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਦੀ ਸੰਪਤੀ ਨੂੰ ਲੁੱਟਕੇ ਆਪਣੀਆਂ ਤਿੰਜੋਰੀਆਂ ਭਰੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਤੱਕ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰ ਦੀ ਮੋਦੀ ਸਰਕਾਰ ਵਿਚ ਮੰਤਰੀ ਸਨ ਅਤੇ ਮਨਪ੍ਰੀਤ ਸਿੰਘ ਬਾਦਲ ਪੰਜਾਬ ਦੇ ਖਜ਼ਾਨਾ ਮੰਤਰੀ ਹਨ, ਪਰ ਸੱਤਾ ਵਿਚ ਰਹਿੰਦੇ ਹੋਏ ਬਾਦਲਾਂ ਨੇ ਬਠਿੰਡਾ ਦੇ ਲਈ ਕੋਈ ਨਵਾਂ ਪ੍ਰੋਜੈਕਟ ਨਹੀਂ ਲਿਆਂਦਾ।

ਬਾਦਲਾਂ ਵੱਲੋਂ ਸਰਕਾਰੀ ਸੈਕਟਰ ਦੇ ਅਦਾਰਿਆਂ ਨੂੰ ਤਬਾਹ ਕਰਨ ਦੀ ਨਿੰਦਿਆਂ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ 2017 ਵਿੱਚ ਵਿਧਾਨ ਦੀਆਂ ਚੋਣਾਂ ਤੋਂ ਪਹਿਲਾਂ ਬਠਿੰਡੇ ਦੇ ਥਰਮਲ ਪਲਾਂਟ ਨੂੰ ਚੰਗੀ ਤਰ੍ਹਾਂ ਚਲਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਵੀ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਆਉਣ ਉੱਤੇ ਪੰਜਾਬ ਨੂੰ ਕਰਜਾ ਮੁਕਤ ਕੀਤਾ ਜਾਵੇਗਾ, ਪ੍ਰੰਤੂ ਉਨ੍ਹਾਂ ਦੇ ਖਜ਼ਾਨਾ ਮੰਤਰੀ ਬਣਨ ਤੋਂ ਬਾਅਦ ਪੰਜਾਬ ਸਿਰ ਕਰਜਾ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਂਦਿਆਂ ਹੀ ਉਹ ਸਾਰੇ ਵਾਅਦੇ ਭੁੱਲ ਗਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਟ ਨੂੰ ਵੀ ਪੂਰੀ ਤਰ੍ਹਾਂ ਬੰਦ ਕਰਕੇ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਖੋਹ ਲਿਆ ਹੈ। ਥਰਮਲ ਪਲਾਂਟ ਦੀ 2200 ਕਰੋੜ ਰੁਪਏ ਦੀ ਜ਼ਮੀਨ ਵੀ ਹੁਣ ਮਾਫੀਆ ਨੂੰ ਘੱਟ ਕੀਮਤ ਉਤੇ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਪੂਰੀ ਚਰਮ ਸੀਮਾ ਉੱਤੇ ਪਹੁੰਚ ਚੁੱਕਿਆ ਹੈ ਲੋਕਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਆਪਣੇ ਕੰਮ ਕਰਾਉਣ ਦੇ ਲਈ ‘ਜੋਜੋ’ ਟੈਕਸ ਦੇਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਮੁਤਾਬਕ ਉਥੋਂ ਦੇ ਐਮਪੀ ਅਤੇ ਐਮਐਲਏ ਦੋਵੇਂ ਹੀ ਆਪਣੇ ਵਿਅਕਤੀਆਂ ਰਾਹੀਂ ਬਠਿੰਡਾ ਦੀ ਰੈਫਾਇਨਰੀ ਜਾਣ ਵਾਲੀ ਟਰਾਂਸਪੋਰਟ ਤੋਂ ਜੈਐਸਟੀ (ਜੋਜੋ ਸਰਵਿਸ ਟੈਕਸ) ਦੇ ਨਾ ਉਤੇ ਗੂੰਡਾ ਟੈਕਸ ਇਕੱਠਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ 53 ਸਾਲਾਂ ਤੋਂ ਨਗਰ ਨਿਗਮ ਵਿੱਚ ਅਕਾਲੀ ਦਲ ਜਿੱਤਾ ਰਿਹਾ ਹੈ, ਪ੍ਰੰਤੂ ਲੋਕ ਗਲੀਆਂ ਅਤੇ ਨਾਲੀਆਂ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗਲੀਆਂ ਅਤੇ ਨਾਲੀਆਂ ਦੀ ਜੋ ਬਦਤਰ ਹਾਲਤ ਹੈ, ਉਸ ਕਾਰਨ ਹੀ ਜਦੋਂ ਥੋੜ੍ਹਾ ਜਿਹਾ ਵੀ ਮੀਂਹ ਪੈਂਦਾ ਹੈ ਤਾਂ ਗਲੀਆਂ ਝੀਲਾਂ ਦਾ ਰੂਪ ਧਾਰਨ ਕਰ ਜਾਂਦੀਆਂ ਹਨ।

ਬੀਬੀ ਹਰਸਿਮਰਤ ਕੌਰ ਬਾਦਲ ਉੱਤੇ ਵਰ੍ਹਦਿਆਂ ਰਾਘਵ ਚੱਢਾ ਨੇ ਕਿਹਾ ਕਿ ਬੀਬੀ ਬਾਦਲ ਨੇ ਕੇਂਦਰ ਵਿੱਚ ਕੈਬਨਿਟ ਮੰਤਰੀ ਰਹਿੰਦੇ ਹੋਏ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਦਾ ਪੂਰਾ ਸਮਰਥਨ ਦਿੱਤਾ। ਮੰਤਰੀ ਮੰਡਲ ਵਿਚ ਰਹਿੰਦੇ ਹੋਏ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਤਾਂ ਕੀ ਕਰਨਾ ਸੀ, ਸਗੋਂ 2 ਮਹੀਨੇ ਇਨ੍ਹਾਂ ਕਾਨੂੰਨਾਂ ਦਾ ਗੁਣਗਾਨ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕਰਦਿਆਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਲਈ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਘਟੀਆਂ ਨੀਤੀਆਂ ਨੂੰ ਸਮਝ ਗਏ ਤਾਂ ਹੁਣ ਝੂਠੀ ਡਰਾਮੇਬਾਜ਼ੀ ਕਰਦੇ ਹੋਏ ਕਿਸਾਨਾਂ ਦੀ ਹਿਤੈਸ਼ੀ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਲੋਕਾਂ ਨੂੰ ਜਵਾਬ ਦੇਣ ਕਿ ਉਹ ਦੋ ਮਹੀਨੇ ਕਾਨੂੰਨਾਂ ਦਾ ਪ੍ਰਚਾਰ ਕਿਉਂ ਕਰਦੇ ਰਹੇ? ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਦੋਂ ਦਿਲਜੀਤ ਨੇ ਰਿਹਾਨਾ ਨੂੰ ਕਿਹਾ ‘ਤੇਰੇ ਕੰਸਰਟ ‘ਚ ਆਵਾਂ ਪਾ ਕੇ ਕੁੜਤਾ ਪਜਾਮਾ ਨੀ’

ਪ੍ਰਾਈਵੇਟ ਬਿੱਲ ਪੇਸ਼ ਕਰਨ ਦਾ ਫੈਸਲਾ ਕਾਂਗਰਸੀ ਸੰਸਦ ਮੈਂਬਰਾਂ ਦਾ ਨਵਾਂ ਡਰਾਮਾ : ਭਗਵੰਤ ਮਾਨ