ਚੰਡੀਗੜ੍ਹ, 12 ਜੂਨ 2021 – ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਗੱਠਜੋੜ ਹੋ ਗਿਆ ਹੈ, ਜਿਸ ਸਬੰਧੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਵੱਲੋਂ ਅਕਾਲੀ ਦਲ ਹੈੱਡਕੁਆਰਟਰ ਚੰਡੀਗੜ੍ਹ ‘ਚ ‘ਚ ਪ੍ਰੈਸ ਕਾਨਫਰੰਸ ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਅਤੇ ਬਸਪਾ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਉਨ੍ਹਾਂ ਤੋਂ ਬਾਅਦ ਵੀ ਆਉਣ ਵਾਲੀਆਂ ਚੋਣਾਂ ਮਿਲ ਕੇ ਹੀ ਲੜਨਗੇ।
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਾਲੇ ਗੱਠਜੋੜ ਤੋਂ ਬਾਅਦ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਚੁੱਕੇ ਪ੍ਰਕਾਸ਼ ਸਿੰਘ ਬਾਦਲ ਵਲੋਂ ਬਸਪਾ ਮੁਖੀ ਮਾਇਆਵਤੀ ਨੂੰ ਫੋਨ ‘ਤੇ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਨੇ ਮਾਇਆਵਤੀ ਨੂੰ ਫੋਨ ‘ਤੇ ਕਿਹਾ ਕਿ ਉਨ੍ਹਾਂ ਨਾਲ ਗਠਜੋੜ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਅਤੇ ਉਹ ਜਲਦੀ ਹੀ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦੇਣਗੇ ਅਤੇ ਦਾਅਵਤ ‘ਤੇ ਬੁਲਾਉਣਗੇ।