ਬਾਘਾਪੁਰਾਣਾ ਦੀ ਆਸ਼ਾ ਨੇ ਮਾਸਿਕ ਲਾਟਰੀ ‘ਚ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ

  • ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ

ਚੰਡੀਗੜ੍ਹ, 24 ਮਾਰਚ 2021 – ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਨੇ ਕਬਾੜ ਦਾ ਕੰਮ ਕਰਨ ਵਾਲੇ ਪਰਿਵਾਰ ਦੀ ਰਾਤੋ ਰਾਤ ਤਕਦੀਰ ਬਦਲ ਦਿੱਤੀ ਹੈ। ਬਾਘਾਪੁਰਾਣਾ ਦੀ ਰਹਿਣ ਵਾਲੀ ਘਰੇਲੂ ਸੁਆਣੀ ਆਸ਼ਾ ਰਾਣੀ ਨੇ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।

ਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਆਸ਼ਾ ਨੇ ਕਿਹਾ ਕਿ ਉਸਨੇ ਕਦੇ ਸੁਪਨੇ ਵਿੱਚ ਵੀ ਇਹ ਨਹੀਂ ਸੋਚਿਆ ਸੀ ਕਿ ਉਹ ਇਕ ਦਿਨ ਕਰੋੜਪਤੀ ਬਣ ਜਾਵੇਗੀ। ਉਸ ਨੇ ਅੱਗੇ ਕਿਹਾ ਕਿ ਉਸ ਲਈ ਅਤੇ ਉਸ ਦੇ ਪਰਿਵਾਰ ਲਈ ਇਹ ਸੁਪਨਾ ਸਾਕਾਰ ਹੋਣ ਵਾਂਗ ਹੈ। ਉਸਨੇ ਦੱਸਿਆ ਕਿ ਉਸਦੇ ਪਤੀ ਦੀ ਬਾਘਾਪੁਰਾਣਾ ਵਿਖੇ ਕਬਾੜ ਦੀ ਦੁਕਾਨ ਹੈ ਅਤੇ ਉਸ ਦੇ ਦੋਵੇਂ ਬੇਟੇ ਦੁਕਾਨ ਵਿਚ ਕੰਮ ਕਰਦੇ ਹਨ।

ਭਵਿੱਖੀ ਯੋਜਨਾ ਬਾਰੇ ਗੱਲ ਕਰਦਿਆਂ ਆਸ਼ਾ ਰਾਣੀ (61) ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਇਨਾਮੀ ਰਾਸ਼ੀ ਨਾਲ ਆਪਣਾ ਨਵਾਂ ਘਰ ਬਣਾਉਣਗੇ ਕਿਉਂਕਿ ਉਨ੍ਹਾਂ ਦਾ ਮੌਜੂਦਾ ਮਕਾਨ ਉਨ੍ਹਾਂ ਦੇ ਵੱਡੇ ਪਰਿਵਾਰ ਲਈ ਬਹੁਤ ਛੋਟਾ ਹੈ ਅਤੇ ਬਾਕੀ ਰਕਮ ਦੀ ਵਰਤੋਂ ਉਨ੍ਹਾਂ ਦੇ ਪਰਿਵਾਰਕ ਕਾਰੋਬਾਰ ਦੇ ਵਿਸਥਾਰ ਲਈ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਇਹ ਵੱਡੀ ਇਨਾਮੀ ਰਾਸ਼ੀ ਉਹਨਾਂ ਦੀਆਂ ਆਰਥਿਕ ਤੰਗੀਆਂ ਦੂਰ ਕਰਨ ਵਿੱਚ ਅਹਿਮ ਸਾਬਿਤ ਹੋਵੇਗੀ।

ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਟਿਕਟ ਸੀ -74263 ਦੀ ਜੇਤੂ ਆਸ਼ਾ ਰਾਣੀ ਨੇ ਅੱਜ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਉਸ ਜੇਤੂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਨਾਮੀ ਰਾਸ਼ੀ ਉਹਨਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਲਈ ਰਾਸ਼ੀ ਜਾਰੀ

ਕੈਪਟਨ ਵੱਲੋਂ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼