ਲਖਨਊ, 19 ਮਈ 2021 – ਯੂ ਪੀ ‘ਚ ਫੇਫਨਾ ਥਾਣੇ ਦੇ ਇਲਾਕੇ ‘ਚ ਪੈਂਦੇ ਪਿੰਡ ਮਲਦੇਪੁਰ ਵਿੱਚ ਗੰਗਾ ਨਦੀ ਦੇ ਕਿਨਾਰੇ ਪੁਲਿਸ ਮੁਲਾਜ਼ਮਾਂ ਨੂੰ ਦਰਿਆ ਤੋਂ ਮਿਲੀ ਲਾਸ਼ ਦਾ ਅੰਤਿਮ ਸਸਕਾਰ ਕਰਨਾ ਮਹਿੰਗਾ ਪੈ ਗਿਆ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੰਜ ਪੁਲਿਸ ਮੁਲਾਜ਼ਮ ਮੁਅੱਤਲ ਕਰਕੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।
ਪੁਲਿਸ ਸੁਪਰਡੈਂਟ ਡਾ ਵਿਪਨ ਟਾਡਾ ਨੇ ਮੰਗਲਵਾਰ ਨੂੰ ਕਿਹਾ ਕਿ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਆਈ, ਜਿਸ ਵਿਚ ਪੁਲਿਸ ਮੁਲਾਜ਼ਮ ਮ੍ਰਿਤਕ ਦੇਹ ਦਾ ਅੰਤਮ ਸਸਕਾਰ ਟਾਇਰ ਅਤੇ ਪੈਟਰੋਲ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਅੰਤਮ ਸਸਕਾਰ ਕਾਰਨ ‘ਹ ਕੁਤਾਹੀ ਵਰਤੀ ਹੈ ਅਤੇ ਇਸ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਕੇਸ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਐਡੀਸ਼ਨਲ ਪੁਲਿਸ ਸੁਪਰਡੈਂਟ ਸੰਜੇ ਯਾਦਵ ਇਸ ਮਾਮਲੇ ਦੀ ਪੂਰੀ ਜਾਂਚ ਕਰਨਗੇ ਅਤੇ ਆਪਣੀ ਰਿਪੋਰਟ ਦੇਣਗੇ। ਪੁਲਿਸ ਵਿਭਾਗ ਦੇ ਅਧਿਕਾਰਤ ਸੂਤਰਾਂ ਅਨੁਸਾਰ ਫੇਫਨਾ ਥਾਣੇ ਦੇ ਪੰਜ ਪੁਲਿਸ ਮੁਲਾਜ਼ਮਾਂ ਜੈ ਸਿੰਘ, ਉਮੇਸ਼ ਪ੍ਰਜਾਪਤੀ, ਵਰਿੰਦਰ ਯਾਦਵ, ਪੁਨੀਤ ਪਾਲ ਅਤੇ ਜੈ ਸਿੰਘ ਚੌਹਾਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।