ਨਵੀਂ ਦਿੱਲੀ, 29 ਜਨਵਰੀ 2021 : ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਇਜਲਾਸ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕਾਂਗਰਸ ਤੇ ਅਕਾਲੀ ਦਲ ਸਮੇਤ 19 ਪਾਰਟੀਆਂ ਨੇ ਰਾਸ਼ਟਰਪਤੀ ਦੇ ਭਾਸ਼ਣ ਦੇ ਬਾਈਕਾਟ ਦਾ ਐਲਾਨ ਕੀਤਾ ਹੈ।
ਪਾਰਟੀਆਂ ਮੰਗ ਕਰ ਰਹੀਆਂ ਹਨ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਕਿਉਂਕਿ ਸਰਕਾਰ ਨੇ ਧੱਕੇ ਨਾਲ ਇਹ ਕਾਨੂੰਨ ਪਾਸ ਕਰਵਾਏ ਹਨ ਜਦਕਿ ਖੇਤੀਬਾੜੀ ਰਾਜ ਸੂਚੀ ਦਾ ਵਿਸ਼ਾ ਹੈ। ਇਸ ਦੌਰਾਨ ਸਰਕਾਰ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਈਕਾਟ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ।