ਨਵੀਂ ਦਿੱਲੀ, 28 ਜਨਵਰੀ- ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਛੇ ਸੂਬਿਆਂ ਵਿੱਚ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ‘ਆਪ’ ਅਗਲੇ ਦੋ ਸਾਲਾਂ ‘ਚ 6 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਲੜੇਗੀ। ਇਨ੍ਹਾਂ ‘ਚ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਸ਼ਾਮਿਲ ਹਨ।