ਵੱਡੇ ਲੀਡਰ ਛੱਡ ਰਹੇ ਆਮ ਲੋਕ ਜੁੜ ਰਹੇ, ਆਮ ਆਦਮੀ ਪਾਰਟੀ ਦੀ ਸਿਆਸਤ ਹੋਈ ਅਣਜਾਣੀ

ਜਿੱਥੇ ਵੱਡੇ ਲੀਡਰ ਤੇ ਵਿਧਾਇਕ ਆਮ ਆਮਦੀ ਪਾਰਟੀ ਪੰਜਾਬ ਦਾ ਸਾਥ ਛੱਡ ਰਹੇ ਹਨ ਓਥੇ ਹੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਸਮੇਤ ਕਈ ਸਮਾਜਸੇਵੀ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈਆਂ। ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰੋਪੜ ਜ਼ਿਲੇ ਦੇ ਉੱਘੇ ਸਮਾਜ ਸੇਵੀ ਅਤੇ ਕਾਰੋਬਾਰੀ ਰਜਿੰਦਰ ਸਿੰਘ, ਰੋਪੜ ਜ਼ਿਲੇ ਤੋਂ ਹੀ ਭਾਜਪਾ ਦੇ ਯੂਥ ਨੇਤਾ ਅਤੇ ਸਮਾਜ ਸੇਵੀ ਜਸਕਰਨ ਸਿੰਘ, ਪਟਿਆਲਾ ਨਾਲ ਸੰਬੰਧਿਤ ਸਮਾਜ ਸੇਵੀ ਅਤੇ ਪੀਐਸਪੀਸੀਐਲ ਦੇ ਸਾਬਕਾ ਅਧਿਕਾਰੀ ਮੋਹਿੰਦਰ ਮੋਹਨ ਸਿੰਘ ਅਤੇ ਜ਼ੀਰਕਪੁਰ ਤੋਂ ਸੀਆਈਐਸਐਫ ਦੇ ਸਾਬਕਾ ਕਮਾਡੈਂਟ, ਸਮਾਜ ਸੇਵੀ ਅਤੇ ਅਧਿਆਪਿਕ ਗਗਨਦੀਪ ਸਿੰਘ ਪੁਰਬਾ ਨੇ ਦਰਜਨਾਂ ਸਾਥੀਆਂ ਅਤੇ ਸਮਰਥਕਾਂ ਨੂੰ ਆਮ ਆਦਮੀ ਪਾਰਟੀ ‘ਚ ਰਸਮੀ ਸ਼ਮੂਲੀਅਤ ਕਰਵਾਈ। ਇਸ ਮੌਕੇ ਪਾਰਟੀ ਦੇ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਇੰਚਾਰਜ ਡਾ. ਸਨੀ ਆਹਲੂਵਾਲੀਆ, ਗੋਬਿੰਦਰ ਮਿੱਤਲ, ਤੇਜਿੰਦਰ ਮਹਿਤਾ, ਡਾ. ਜਸਵੀਰ ਗਾਂਧੀ ਅਤੇ ਪਾਰਟੀ ਆਗੂ ਮੌਜੂਦ ਸਨ। ਜਿੰਨਾ ਨੇ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਪਾਰਟੀ ‘ਚ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਲੋਕ ਪੱਖੀ ਕੰਨਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜ ਸੇਵਕ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ, ਉਸ ਤੋਂ ਇੱਕ ਗੱਲ ਸਾਫ਼ ਹੈ ਕਿ ਲੋਕ ਮਾਫ਼ੀਆ ਰਾਜ ਦੀਆਂ ਪ੍ਰਤੀਕ ਬਣੀਆਂ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਜੜੋਂ ਉਖਾੜ ਕੇ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੁੰਦੇ ਹਨ। ਅਰਵਿੰਦ ਕੇਜਰੀਵਾਲ ਦਾ ਮਾਡਲ ਪੰਜਾਬ ਵਿੱਚ ਲਾਗੂ ਕਰਵਾਉਣ ਲਈ ਅਤੇ ਵਿਧਾਨ ਸਭਾ ਚੋਣਾਂ 2022 ਜਿੱਤਣ ਲਈ ਆਮ ਆਦਮੀ ਪਾਰਟੀ ਨੂੰ ਆਪਣੀ ਪ੍ਰਮੁੱਖ ਲੀਡਰਸ਼ਿਪ ਵੱਲ ਧਿਆਨ ਦੇਣਾ ਪਵੇਗਾ ਕਿਉਂਕਿ ਬਿਨਾਂ ਵੱਡੇ ਚਿਹਰਿਆਂ ਅਤੇ ਉਘੇ ਸਿਆਸਤਦਾਨਾਂ ਦੇ ਪਾਰਟੀ ਨੂੰ ਮਜਬੂਤੀ ਮਿਲਣੀ ਮੁਸ਼ਕਿਲ ਨਜ਼ਰ ਆਉਂਦੀ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨੀ ਸੰਘਰਸ਼ ‘ਚ ਸ਼ਹੀਦ ਹੋਏ 11 ਹੋਰ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀ ਸਰਕਾਰੀ ਨੌਕਰੀ

ਸਿੱਖਿਆ ਮੰਤਰੀ ਪਰਗਟ ਸਿੰਘ ਦੇਣ ਅਸਤੀਫ਼ਾ…