- ਪੰਜਾਬ ਸਰਕਾਰ ਨੇ ਅਧਿਸੂਚਨਾ ਜਾਰੀ ਕੀਤੀ
ਚੰਡੀਗੜ੍ਹ, 16 ਜੂਨ 2021 – ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ‘ਚ ਸਟਾਫ਼ ਦੀ ਹਾਜ਼ਰੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹੁਣ ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ।
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਅਨੁਸਾਰ ਕੋਵਿਡ-19 ਦੀ ਦੂਜੀ ਲਹਿਰ ਦੇ ਕੇਸਾਂ ਵਿੱਚ ਕਮੀ ਆ ਰਹੀ ਹੈ। ਇਸ ਲਈ ਸਰਕਾਰ ਵੱਲੋਂ 50 ਫੀਸਦੀ ਸਟਾਫ਼ ਨੂੰ ਦਫ਼ਤਰਾਂ ਚ ਬੁਲਾਉਣ ਸਬੰਧੀ ਹੁਕਮਾਂ ਨੂੰ ਮੁੜ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਬੰਧਕੀ ਵਿਭਾਗ ਹੁਣ ਆਪਣੇ ਅਧੀਨ ਆਉਂਦੇ ਵਿਭਾਗਾਂ/ਦਫ਼ਤਰਾਂ ਵਿੱਚ ਕੋਵਿਡ ਕੇਸਾਂ ਅਤੇ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਦਫ਼ਤਰਾਂ ਵਿੱਚ ਸਟਾਫ਼ ਨੂੰ ਬੁਲਾਉਣ ਸਬੰਧੀ ਆਪਣੇ ਪੱਧਰ
ਤੇ ਫੈਸਲਾ ਲੈਣਗੇ।
ਬੁਲਾਰੇ ਅਨੁਸਾਰ ਜਾਰੀ ਨਿਰਦੇਸ਼ਾਂ ਤਹਿਤ ਵਿਭਾਗਾਂ ਅਤੇ ਦਫ਼ਤਰਾਂ ਦੇ ਮੁਖੀਆਂ ਵੱਲੋਂ ਦਿਵਿਆਂਗ (ਨੇਤਰਹੀਣ), ਗਰਭਵਤੀ ਔਰਤਾਂ ਅਤੇ ਸਿਹਤ ਪੱਖੋਂ ਪੀੜਤ ਕਰਮਚਾਰੀਆਂ ਨੂੰ ਅਤਿਅੰਤ ਲੋੜ ਪੈਣ `ਤੇ ਹੀ ਦਫ਼ਤਰ ਬੁਲਾਇਆ ਜਾਵੇ।