ਚੰਡੀਗੜ੍ਹ , 10 ਫਰਵਰੀ 2022- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਪਾਰਟੀ ਲਈ 13 ਫਰਵਰੀ ਨੂੰ ਪੰਜਾਬ ਦੇ ਪਟਿਆਲਾ ਵਿਖੇ ਚੋਣ ਪ੍ਰਚਾਰ ਕਰਨਗੇ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਉਹ ਹੁਣ ਵਰਚੂਅਲ ਰੈਲੀ ਨਹੀਂ ਕਰਨਗੇ ਸਗੋਂ ਉਹ ਖੁਦ ਪੰਜਾਬ ਆਉਣਗੇ। ਜਿਸ ਤੋਂ ਬਾਅਦ ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਸੀ ਕਿ ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ ‘ਚ ਪਹਿਲੀ ਰੈਲੀ ਨੂੰ ਸੰਬੋਧਨ ਕਰਨਗੇ। ਉਹ ਦੂਜੀ ਰੈਲੀ 16 ਫਰਵਰੀ ਨੂੰ ਪਠਾਨਕੋਟ ਅਤੇ ਤੀਜੀ ਰੈਲੀ 17 ਫਰਵਰੀ ਨੂੰ ਅਬੋਹਰ ਵਿੱਚ ਕਰਨਗੇ।