ਪੰਜਾਬ ਵਿੱਚ ਜਨਤਾ ਤਿਆਰ ਕਰੇਗੀ ਸਰਕਾਰ ਦਾ ਬਜਟ !

ਪੰਜਾਬ ਵਿੱਚ ਚੋਣਾਂ ਤੋਂ ਬਾਅਦ ਕਿਸਦੀ ਸਰਕਾਰ ਬਣੇਗੀ ਇਹ ਹਜੇ ਸਾਫ਼ ਹੋਣਾ ਬਾਕੀ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਇਹ ਐਲਾਨ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਦੀ ਸਰਕਾਰ ਬਣੇਗੀ ਤਾਂ ਪੰਜਾਬ ਸਰਕਾਰ ਦਾ ਬਜਟ ਆਮ ਲੋਕਾਂ ਦੀ ਰਾਏ ਲੈ ਤਿਆਰ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਬਣਨ ‘ਤੇ ਸੂਬੇ ਦਾ ਸਾਲਾਨਾ ਵਿੱਤੀ ਬਜਟ ਵੀ ਪੰਜਾਬ ਦੇ ਲੋਕਾਂ ਨਾਲ ਸਲਾਹ ਕਰਕੇ ਹੀ ਤਿਆਰ ਕੀਤਾ ਜਾਵੇਗਾ ਕਿਉਂਕਿ ਜੋ ਲੋਕ ਜਾਂ ਵਰਗ ਜਿਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ, ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਬਿਹਤਰ ਸੁਝਾਅ ਵੀ ਉਨ੍ਹਾ ਕੋਲ ਹੀ ਹੁੰਦੇ ਹਨ। ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਇਸ ਤਰ੍ਹਾ ਹੀ ਬਜਟ ਤਿਆਰ ਕਰਦੀ ਹੈ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਅਗਲੇ ਵਿੱਤੀ ਸਾਲ 2022-23 ਦੇ ਬਜਟ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ। ਬਜਟ ਤਿਆਰ ਕਰਨ ਲਈ ਦਿੱਲੀ ਵਾਸੀਆਂ ਅਤੇ ਵਪਾਰੀਆਂ-ਕਾਰੋਬਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਪੰਜਾਬ ਵਿੱਚ ਵੀ ‘ਆਪ’ ਦੀ ਸਰਕਾਰ ਬਣਨ ’ਤੇ ਅਜਿਹਾ ਹੀ ਬਜਟ ਤਿਆਰ ਕੀਤਾ ਜਾਵੇਗਾ। ਪੰਜਾਬ ਦਾ ਬਜਟ ਤਿਆਰ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਖਾਸ ਕਰਕੇ ਵਪਾਰੀਆਂ-ਕਾਰੋਬਾਰੀਆਂ, ਕਿਸਾਨਾਂ-ਮਜ਼ਦੂਰਾਂ, ਔਰਤਾਂ, ਨੌਜਵਾਨਾਂ-ਬਜ਼ੁਰਗਾਂ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀ ਰਾਏ ਜ਼ਰੂਰ ਲਈ ਜਾਵੇਗੀ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਦੌਰਾਨ ਮਿਲੇ ਸੁਝਾਵਾਂ ਨੂੰ ਬਜਟ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਸੂਬੇ ਦੇ ਅਣਗੌਲੇ ਅਤੇ ਵਾਂਝੇ ਵਰਗ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ ਅਤੇ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਜਟ ਅਤੇ ਯੋਜਨਾਵਾਂ ਵਿੱਚ ਉਨ੍ਹਾਂ ਦੀ ਰਾਏ ਅਤੇ ਸੁਝਾਅ ਸ਼ਾਮਲ ਕਰੇਗੀ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਮੁੜ ਖਾਰਜ, ਬੁਰੇ ਫਸ ਰਹੇ ਮਜੀਠੀਆ !

“ਨਵਜੋਤ ਸਿੱਧੂ ਨੂੰ ਆਪਣੀ ਸਰਕਾਰ ਵਿੱਚ ਲਓ” ਕੈਪਟਨ ਅਮਰਿੰਦਰ ਸਿੰਘ ਨੂੰ ਆਇਆ ਸੀ ਪਾਕਿਸਤਾਨ ਤੋਂ ਫੋਨ !