ਜਿਵੇਂ ਚੋਣਾਂ ਦਾ ਵੇਲਾ ਪੰਜਾਬ ਵਿੱਚ ਨਜ਼ਦੀਕ ਆਉਂਦਾ ਜਾ ਰਿਹਾ ਹੈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਗੇੜੇ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧਦੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਮੁੜ ਚੰਡੀਗੜ੍ਹ ਪਹੁੰਚੇ ਅਤੇ ਪ੍ਰਦਰਸ਼ਨਕਾਰੀ ਅਧਿਆਪਕਾਂ, ਟਰਾਂਸਪੋਰਟਰਾਂ ਅਤੇ ਹੋਰ ਲੋਕਾਂ ਨਾਲ ਮਿਲਕੇ ਪੰਜਾਬ ਸਰਕਾਰ ਖਿਲਾਫ਼ ਧਰਨਾ ਦੇਣਗੇ ਅਤੇ ਸਰਕਾਰ ਨੂੰ ਭੰਡਣਗੇ।

ਅਰਵਿੰਦ ਕੇਜਰੀਵਾਲ ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਉੱਪਰ ਹਾਵੀ ਹੁੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਵਾਰ ਵੀ ਉਹ ਸਰਕਾਰ ਦੇ ਖਿਲਾਫ਼ ਹੱਲਾ ਬੋਲਣ ਪਹੁੰਚੇ ਹਨ। ਇਸ ਤੋਂ ਇਲਾਵਾ 31 ਦਸੰਬਰ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਸਾਥੀਆਂ ਨਾਲ ਮਿਲਕੇ ਪਟਿਆਲਾ ਵਿੱਚ ਇੱਕ ਵੱਡਾ ਸ਼ਾਂਤੀ ਮਾਰਚ ਵੀ ਕੱਢਿਆ ਜਾਣਾ ਹੈ।
https://www.facebook.com/thekhabarsaar/

