ਬਾਦਲਾਂ ਨੂੰ ਲਲਕਾਰਨ ਲਈ ਮੁੜ ਪੰਜਾਬ ਆਉਣਗੇ ਦਿੱਲੀ ਦੇ CM ਕੇਜਰੀਵਾਲ

ਸੁਖਬੀਰ ਬਾਦਲ ਨੇ ਮੋਗਾ ਰੈਲੀ ਵਿੱਚ ਕਿਹਾ ਸੀ ਕਿ ਅਸੀਂ ਹੋਰਾਂ ਪਾਰਟੀਆਂ ਵਾਂਗ ਫਾਰਮ ਨਹੀਂ ਭਰਵਾਉਂਦੇ, ਦਿੱਲੀ ਵਾਲੇ ਪੰਜਾਬ ‘ਤੇ ਕਬਜਾ ਕਰਨਾ ਚਾਹੁੰਦੇ ਹਨ ਤਾਂ ਇਸੇ ਗੱਲ ਦਾ ਜਵਾਬ ਦੇਣ ਲਈ ਅਤੇ ਬਾਦਲ ਪਰਿਵਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਲਲਕਾਰਨ ਵਾਸਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਰਵੀਂ ਕੇਜਰੀਵਾਲ ਮੁੜ ਤੋਂ ਪੰਜਾਬ ਫੇਰੀ ‘ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ 15 ਦਸੰਬਰ ਤੋਂ ਆਪਣੇ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਜਿੱਥੇ ਜਲੰਧਰ ’ਚ ਇੱਕ ਤਿਰੰਗਾ ਮਾਰਚ ਦੀ ਅਗਵਾਈ ਕਰਨਗੇ, ਉੱਥੇ ਹੀ ਦੂਜੇ ਦਿਨ ਲੰਬੀ ਹਲਕੇ ’ਚ ਬਾਦਲ ਪਰਿਵਾਰ ਨੂੰ ਲਲਕਾਰ ਦੇਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਸੁਪਰੀਮੋ 15 ਦਸੰਬਰ (ਦਿਨ ਬੁੱਧਵਾਰ) ਨੂੰ ਪੰਜਾਬ ਦੌਰੇ ’ਤੇ ਆਉਣਗੇ। ਪਹਿਲੇ ਦਿਨ ਬੁੱਧਵਾਰ ਨੂੰ ਕੇਜਰੀਵਾਲ ਜਲੰਧਰ ਵਿਖੇ ਪਾਰਟੀ ਵੱਲੋਂ ਰੱਖੇ ਗਏ ‘ਤਿਰੰਗਾ ਯਾਤਰਾ’ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਮਾਨ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਜਲੰਧਰ ਦੇ ਕਾਰਪੋਰੇਸ਼ਨ ਚੌਂਕ ਵਿੱਚੋਂ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਵੱਖ- ਵੱਖ ਬਾਜ਼ਾਰਾਂ ਰਾਹੀਂ ਸ਼ਹਿਰ ਭਰ ਮਾਰਚ ਕਰੇਗੀ। ਭਗਵੰਤ ਮਾਨ ਨੇ ਇਸ ਯਾਤਰਾ ’ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਸ ਬਾਰੇ ਕੀਤਾ ਗਿਆ ਟਵੀਟ ਵੀ ਮੀਡੀਆ ਨਾਲ ਸਾਂਝਾ ਕੀਤਾ।

ਜਿਸ ’ਚ ਕੇਜਰੀਵਾਲ ਨੇ ਕਿਹਾ, ‘‘ਕੱਲ੍ਹ ਜਲੰਧਰ ਵਿੱਚ ਤਿਰੰਗਾ ਯਾਤਰਾ ’ਚ ਸ਼ਾਮਲ ਹੋਵਾਂਗਾ। ਸਾਰੇ ਜਲੰਧਰ ਵਾਸੀਆਂ ਨੂੰ ਅਪੀਲ ਹੈ, ਜ਼ਿਆਦਾ ਤੋਂ ਜ਼ਿਆਦਾ ਸੰਖਿਆ ਵਿੱਚ ਆਉਣ। ਹੱਥਾਂ ਵਿੱਚ ਤਿਰੰਗਾ ਅਤੇ ਮੂੰਹ ’ਚ ‘ਭਾਰਤ ਮਾਤਾ ਦੀ ਜੈ’ ਨਾਲ ਦੇਸ਼ ਭਗਤੀ ਦੇ ਮਾਹੌਲ ਵਿੱਚ ਜਲੰਧਰ ਦੀਆਂ ਸੜਕਾਂ ’ਤੇ ਨਿਕਲੇਗੀ ਤਿਰੰਗਾ ਯਾਤਰਾ।’’ ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ 16 ਦਸੰਬਰ ਨੂੰ ਵਿਧਾਨ ਸਭਾ ਹਲਕਾ ਲੰਬੀ ਵਿੱਚ ਪਹੁੰਚਣਗੇ ਅਤੇ ਇਸ ਹਲਕੇ ਦੇ ਪਿੰਡ ਖੁੱਡੀਆਂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਬਾਦਲ ਪਰਿਵਾਰ ਨੂੰ ਲਲਕਾਰ ਦੇਣਗੇ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਰਾਬ ਮਾਫ਼ੀਆ ‘ਤੇ ਬਣੇਗਾ ਕਾਰਪੋਰੇਸ਼ਨ, ਧਾਰਮਿਕ ਥਾਵਾਂ ਨੂੰ ਮੁਫ਼ਤ ਬਿਜਲੀ ਦਿਆਂਗੇ : ਸੁਖਬੀਰ ਬਾਦਲ

ਸਿੱਧੂ ਦੇ ਕੁੱਛੜ ਬੈਠਣਗੇ ਦਾਗ਼ੀ ਕਾਂਗਰਸੀ, ਹੁਣ ਦੱਸਣ ਸਿੱਧੂ ਮਾਫ਼ੀਆ ਕਿਵੇਂ ਖਤਮ ਕਰਨਗੇ ?