ਤਾਰ ਤੋਂ ਪਾਰ ਦੇ ਕਿਸਾਨਾਂ ਦੀ ਆਵਾਜ਼ ਬਣਨਗੇ CM ਚੰਨੀ, ਬਾਦਲਾਂ ਤੇ ਕੇਜਰੀਵਾਲ ‘ਤੇ ਮੁੜ ਵਰ੍ਹੇ

ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਆਪਣੇ ਨਿਸ਼ਾਨੇ ‘ਤੇ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹੀ ਪੰਜਾਬ ਸੁਬਹ ਵਿੱਚ ਮਾਫੀਆ ਰਾਜ ਪੈਦਾ ਕੀਤਾ ਸੀ, ਜਿਸ ਨੇ ਹਰ ਤਰੀਕੇ ਨਾਲ ਵਰਤ ਕੇ ਲੋਕਾਂ ਤੇ ਸਰਕਾਰੀ ਸੌਮਿਆਂ ਨੂੰ ਲੁੱਟਿਆ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਵੀ ਬਾਦਲ ਪਰਿਵਾਰ ਦੀ ਇਹ ਮਿਲੀਭੁਗਤ ਜਾਰੀ ਰਹੀ, ਪਰ ਹੁਣ ਲੋਕਾਂ ਦੀ ਸਰਕਾਰ ਕਾਇਮ ਹੋਈ ਹੈ ਅਤੇ ਹਰ ਪ੍ਰਕਾਰ ਦੇ ਮਾਫ਼ੀਆ ਦਾ ਖਾਤਮਾ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕੇਜਰੀਵਾਲ ਅਤੇ ਬਾਹਰਲੇ ਸੂਬਿਆਂ ਤੋਂ ਆਈ ਉਨ੍ਹਾਂ ਦੀ ਟੋਲੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇੰਨ੍ਹਾਂ ਵੱਲੋਂ ਦਿੱਲੀ ਵਿਚ ਤਾਂ ਲੋਕਾਂ ਦੀ ਭਲਾਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਪਰ ਦਿਲ ਦੇ ਕਾਲੇ ਕੇਜਰੀਵਾਲ ਵੱਲੋਂ ਇੱਥੇ ਆ ਕੇ ਲੋਕਾਂ ਨੂੰ ਝੂਠੇ ਸਬਜਬਾਗ ਵਿਖਾ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਦੇ ਸੂਝਵਾਨ ਲੋਕਾਂ ਇੰਨ੍ਹਾਂ ਦਾ ਭਰਮਾਊ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ ਅਤੇ ਪੰਜਾਬ ਦੀ ਵਾਗਡੋਰ ਪੰਜਾਬ ਦੇ ਲੋਕਾਂ ਹੱਥ ਵਿਚ ਰੱਖਣਗੇ। ਬਹੁਮੰਤਵੀ ਖੇਡ ਸਟੇਡੀਅਮ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਵਿਚ ਸਿਹਤ ਸਹੁਲਤਾਂ ਅਤੇ ਮੈਡੀਕਲ ਪੜਾਈ ਦੀ ਸੁਵਿਧਾ ਰਾਜ ਦੇ ਦੂਰ ਦਰਾਜ ਦੇ ਲੋਕਾਂ ਤੱਕ ਪਹੁੰਚਾਉਣ ਲਈ ਇੱਥੇ ਮੈਡੀਕਲ ਕਾਲਜ ਖੋਲਣ ਦਾ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਗਰੀਬ ਤੇ ਮੱਧਵਰਗੀ ਲੋਕਾਂ ਨੂੰ ਵੀ ਸਿਹਤ ਅਤੇ ਸਿੱਖਿਆ ਵਰਗੀਆਂ ਬਰਾਬਰ ਦੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾਣ। ਇਸ ਲਈ ਉਨ੍ਹਾਂ ਨੇ ਫਾਜਿ਼ਲਕਾ ਵਿਚ ਮੈਡੀਕਲ ਕਾਲਜ ਬਣਾਉਣ ਦੇ ਨਾਲ ਨਾਲ ਇੱਥੋਂ ਦੇ ਸਰਕਾਰੀ ਕਾਲਜ ਵਿਚ ਪੋਸਟ ਗ੍ਰੈਜ਼ੁਏਟ ਪੱਧਰ ਦੇ ਨਵੇਂ ਕਿੱਤਾਮੁੱਖੀ ਕੋਰਸ ਸ਼ੁਰੂ ਕਰਨ ਦਾ ਐਲਾਣ ਵੀ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਫਾਜਿ਼ਲਕਾ ਦੀਆਂ ਤਿੰਨ ਇਤਿਹਾਸਕ ਥਾਂਵਾਂ ਦੀ ਪੂਰਾਤੱਤਵ ਵਿਭਾਗ ਰਾਹੀਂ ਸੰਭਾਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੰਬੰੰਧਤ ਵਿਭਾਗ ਦੀ ਕਮੇਟੀ ਇੰਨ੍ਹਾਂ ਇਤਿਹਾਸਕ ਥਾਂਵਾਂ ਦਾ ਦੌਰਾ ਕਰਕੇ ਇੰਨ੍ਹਾਂ ਨੂੰ ਸੰਭਾਲ ਲਈ ਨੀਤੀ ਤਿਆਰ ਕਰੇਗੀ। ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦੇ ਜਮੀਨਾਂ ਦੇ ਮਾਲਕੀ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇੰਨ੍ਹਾਂ ਕਿਸਾਨਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਜਮੀਨ ਦੇ ਮਾਲਕੀ ਹੱਕ ਦੇਵੇਗੀ ਜਿੰਨ੍ਹਾਂ ਨੇ ਜਮੀਨ ਦੀ ਕੀਮਤ ਅਦਾ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜੇ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਕੁਦਰਤੀ ਆਫ਼਼ਤਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਵੀ ਜਲਦ ਅਦਾ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਫਾਜਿ਼ਲਕਾ ਵਿਖੇ 20.72 ਕਰੋੜ ਰੁਪਏ ਦੀ ਲਾਗਤ ਨਾਲ ਬਣੇ 100 ਬੈਡ ਦੇ ਜਿ਼ਲ੍ਹਾ ਹਸਪਤਾਲ ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸ਼ਹੀਦ ਊਧਮ ਸਿੰਘ ਬੱਸ ਟਰਮੀਨਲ ਦਾ ਉਦਘਾਟਨ ਕੀਤਾ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਵਿਡ ਮਰੀਜ ਵੀ ਪਾਉਣਗੇ ਵੋਟ, ਚੋਣ ਕਮਿਸ਼ਨ ਨੇ ਖਿੱਚੀ ਤਿਆਰੀ, 30 ਵੈਨਾਂ ਲਾਂਚ, 340 ਕਰੋੜ ਦਾ ਆਵੇਗਾ ਖਰਚ !

ਪਹਿਲਾਂ ਕਿਉਂ ਨਹੀਂ ਖੁੱਲ੍ਹਕੇ ਬੋਲਦੇ ਸਨ ਕੈਪਟਨ ਅਮਰਿੰਦਰ ! ਅਜੈ ਮਾਕਨ ਬਾਰੇ ਕੈਪਟਨ ਦਾ ਤਿੱਖਾ ਬਿਆਨ…