ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀਆਂ ਚਰਚਾਵਾਂ ਨੇ ਜ਼ੋਰ ਫੜ੍ਹਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਚਰਚਾਵਾਂ ਵਿੱਚ ਕਿਹਾ ਜਾ ਰਿਹਾ ਹੈ ਕਿ ‘ਅਰਵਿੰਦ ਕੇਜਰੀਵਾਲ ਨੇ ਮੀਟਿੰਗ ਕੀਤੀ ਅਤੇ ਭਗਵੰਤ ਮਾਨ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਰਬ ਸਹਿਮਤੀ ਬਣੀ ਹੈ। ਪਰ ਇਸ ਤੱਥ ਵਿੱਚ ਹਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਕੋਈ ਸਫਾਈ ਨਹੀਂ ਦਿੱਤੀ ਗਈ।
ਇਸੇ ਦੌਰਾਨ ਭਗਵੰਤ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਆਪਣੀ ਦਾਅਵੇਦਾਰੀ ਹੋਰ ਸਖ਼ਤੀ ਨਾਲ ਪੇਸ਼ ਕੀਤੀ। ਭਗਵੰਤ ਮਾਨ ਨੇ ਕਿਹਾ ਸਾਡੇ ਉੱਤੇ ਭ੍ਰਿਸ਼ਟਾਚਾਰ ਦਾ ਮਾਮਲਾ ਨਹੀਂ ਅਤੇ ਨਾ ਹੀ ਸਾਡੇ ਕੋਈ ਰੇਡ ਪਈ ਅਤੇ ਨਾ ਹੀ ਅਸੀਂ ਗਲਤ ਪਾਸੇ ਨੂੰ ਤੁਰਦੇ ਹਾਂ। ਹੁਣ ਦੇਖਣਾ ਹੋਵੇਗਾ ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲਾ ਏ’ਤੇ ਕੀ ਸਪਸ਼ਟੀਕਰਨ ਦਿੱਤਾ ਜਾਂਦਾ ਹੈ।
https://www.facebook.com/thekhabarsaar/