ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਭਾਵੇਂ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਪਰ ਆਮ ਆਦਮੀ ਪਾਰਟੀ ਨੇ ਸਭ ਤੋਂ ਜਿਆਦਾ 14 ਸੀਟਾਂ, ਭਾਜਪਾ ਨੇ 12 ਸੀਟਾਂ ਅਤੇ ਕਾਂਗਰਸ ਨੇ 8 ਸੀਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਸੀਟ ਮਿਲੀ ਹੈ। ਇਸ ਤੋਂ ਬਾਅਦ ਭਗਵੰਤ ਮਾਨ ਚੰਡੀਗੜ੍ਹ ਪਹੁੰਚੇ ਅਤੇ ਉਹਨਾਂ ਨੇ ਪ੍ਰੈਸ ਕਾਨਫ਼ਰੰਸ ਕਰਕੇ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਮੁਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਵੀ ਪਾਰਟੀ ਜਿੱਤ ਜਰੂਰ ਦਰਜ ਕਰੇਗੀ ਅਤੇ ਬਾਕੀਆਂ ਨੂੰ ਵੇਹਲੇ ਹੋਕੇ ਬੈਠਣਾ ਪਵੇਗਾ। ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਵਿਚਾਲੇ ਹੋਏ ਗਠਜੋੜ ‘ਤੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਚਾਹੇ ਜੋ ਮਰਜੀ ਗਠਜੋੜ ਕਰੀ ਜਾਓ ਨਤੀਜਾ ਸਿਫ਼ਰ ਹੀ ਰਹਿਣਾ ਹੈ।
https://www.facebook.com/thekhabarsaar/