- ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਜਤਾਇਆ ਦੁੱਖ
ਮੁੰਬਈ, 9 ਜਨਵਰੀ 2021 – ਮਹਾਰਾਸ਼ਟਰ ਦੇ ਭੰਡਾਰਾ ‘ਚ ਸਰਕਾਰੀ ਹਸਪਤਾਲ ‘ਚ ਅੱਗ ਲੱਗਣ ਕਾਰਨ 10 ਘਰਾਂ ਦੇ ਚਿਰਾਗ ਬੁਝ ਗਏ। ਬੀਤੀ ਰਾਤ 2 ਵਜੇ ਬੱਚਿਆਂ ਦੇ ਵਾਰਡ ਵਿੱਚ ਅੱਗ ਲੱਗ ਗਈ। ਅੱਗ ਵਿੱਚ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ ਬੱਚਿਆਂ ਦੀ ਉਮਰ ਇਕ ਦਿਨ ਤੋਂ 3 ਮਹੀਨੇ ਦੱਸੀ ਜਾ ਰਹੀ ਹੈ। ਇਸ ਭਿਆਨਕ ਅੱਗ ‘ਚ 10 ਨਵਜੰਮੇ ਬੱਚਿਆਂ ਦਰਦਨਾਕ ਦੀ ਮੌਤ ਹੋ ਗਈ। ਜਦੋਂ ਕਿ 7 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਘਟਨਾ ਨੂੰ ਲੈ ਕੇ ਦੇਸ਼ ਦੇ ਕਈ ਨੇਤਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਲੈ ਕੇ ਕਾਂਗਰਸੀ ਲੀਡਰ ਰਾਹੁਲ ਗਾਂਧੀ ਤੱਕ ਨੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ‘ਤੇ ਦੁੱਖ ਜਤਾਉਂਦਿਆਂ ਟਵੀਟ ਕੀਤਾ ਅਤੇ ਲਿਖਿਆ, ”ਮਹਾਰਾਸ਼ਟਰ ਦੇ ਭੰਡਾਰਾ ‘ਚ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਹੈ, ਜਿੱਥੇ ਅਸੀਂ ਕੀਮਤੀ ਨੌਜਵਾਨ ਜੀਵਨ ਨੂੰ ਗੁਆ ਦਿੱਤਾ। ਮੇਰੇ ਵਿਚਾਰ ਸਾਰੇ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਜ਼ਖ਼ਮੀ ਜਲਦ ਹੀ ਠੀਕ ਹੋ ਜਾਣਗੇ।”