ਨਵੀਂ ਦਿੱਲੀ, 2 ਅਪ੍ਰੈਲ 2022 – ਸ਼ੁੱਕਰਵਾਰ ਨੂੰ ਅਫਗਾਨਿਸਤਾਨ ਦੇ ਪੱਛਮੀ ਸੂਬੇ ਹੇਰਾਤ ‘ਚ ਜਬਰਦਸਤ ਧਮਾਕਾ ਹੋਇਆ। ਇਹ ਧਮਾਕਾ ਹੇਰਾਤ ਸੂਬੇ ਦੀ ਰਾਜਧਾਨੀ ਦੇ PD12 ‘ਚ ਹੋਇਆ ਹੈ। ਇਸ ਧਮਾਕੇ ‘ਚ 12 ਲੋਕਾਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋਏ ਦਸੇ ਜਾ ਰਹੇ ਹਨ। ਜਦੋਂ ਕੇ ਅਜੇ ਤੱਕ ਕਿਸੇ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਹੇਲਮੰਦ ਦੇ ਸੂਚਨਾ ਅਤੇ ਸੰਸਕ੍ਰਿਤੀ ਵਿਭਾਗ ਦੇ ਅਬਦੁਲ ਬਾਰੀ ਰਾਸ਼ਿਦ ਹੇਲਮੰਡੀ ਨੇ ਕਿਹਾ ਕਿ ਵਿਸਫੋਟ ਇੱਕ ਖੇਡ ਦੇ ਮੈਦਾਨ ਵਿੱਚ ਦੱਬੇ ਹੋਏ ਸਨ ਅਤੇ ਕੁਝ ਲੋਕ ਉੱਥੇ ਖੇਡ ਰਹੇ ਸਨ। ਮਾਰਜ਼ਾ ਜ਼ਿਲ੍ਹੇ ਵਿੱਚ ਜਦੋਂ ਇਹ ਖੇਡ ਰਹੇ ਸਨ ਤਾਂ ਉਨ੍ਹਾਂ ਨੂੰ ਸ਼ਾਇਦ ਇਹ ਗੋਲਾ ਮਿਲਿਆ। ਉਸ ਨੇ ਦੱਸਿਆ ਕਿ ਜਦੋਂ ਉਹ ਇਸ ਗੋਲੇ ਨਾਲ ਖੇਡ ਰਹੇ ਸਨ ਤਾਂ ਅਚਾਨਕ ਇਹ ਫਟ ਗਿਆ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਮਰਨ ਵਾਲਿਆਂ ‘ਚ 5 ਬੱਚੇ ਅਤੇ ਘੱਟੋ-ਘੱਟ ਚਾਰ ਔਰਤਾਂ ਸ਼ਾਮਲ ਹਨ।
ਦੱਸ ਦਈਏ ਕਿ ਪਿਛਲੇ ਸਾਲ ਅਗਸਤ ‘ਚ ਤਾਲਿਬਾਨ ਵੱਲੋਂ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਦੇਸ਼ ਭਰ ‘ਚ ਕਈ ਹਮਲੇ ਹੋਏ ਹਨ, ਜਿਨ੍ਹਾਂ ‘ਚੋਂ ਕੁਝ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ (ਆਈ. ਐੱਸ.) ਨੇ ਲਈ ਹੈ। ਇਸ ਤੋਂ ਪਹਿਲਾਂ ਜਨਵਰੀ ਵਿੱਚ ਹੇਰਾਤ ਸ਼ਹਿਰ ਵਿੱਚ ਇੱਕ ਧਮਾਕੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਨੌਂ ਹੋਰ ਜ਼ਖ਼ਮੀ ਹੋ ਗਏ ਸਨ।